ਭਾਜਪਾ ਯੁਵਾ ਮੋਰਚਾ ਦੇ ਕਾਨੂੰਨੀ ਸੈੱਲ ਦਾ ਇੰਚਾਰਜ ‘ਆਪ’ ਵਿੱਚ ਸ਼ਾਮਲ
ਅਬੋਹਰ (ਪੱਤਰ ਪ੍ਰੇਰਕ): ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨਾ ਸਿਰਫ਼ ਆਮ ਲੋਕ ਸਗੋਂ ਹੋਰ ਪਾਰਟੀਆਂ ਦੇ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਅਬੋਹਰ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਜ਼ਿਲ੍ਹਾ ਫਾਜ਼ਿਲਕਾ ਭਾਜਪਾ ਯੁਵਾ ਮੋਰਚਾ ਦੇ ਕਾਨੂੰਨੀ ਸੈੱਲ ਦੇ ਇੰਚਾਰਜ ਐਡਵੋਕੇਟ ਵਰਿੰਦਰ ਸੰਧੂ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਪਾਰਟੀ ਵਿੱਚ ਆਉਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨਾਲ ‘ਆਪ’ ਦੇ ਜ਼ਿਲ੍ਹਾ ਸਕੱਤਰ ਉਪਕਾਰ ਜਾਖੜ, ਕਰਨ ਨਾਰੰਗ ਅਤੇ ਅਭਿਸ਼ੇਕ ਸਿਡਾਨਾ ਹਾਜ਼ਰ ਸਨ। ਅਰੁਣ ਨਾਰੰਗ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਦੇ ਝੂਠੇ ਕੇਸ ਵਿੱਚ ਫਸਾ ਕੇ ਦੇਸ਼ ਭਰ ਵਿੱਚ ਆਪਣੇ ਆਪ ਨੂੰ ਸੱਚਾ ਸਾਬਤ ਕਰਨ ਵਾਲੀ ਭਾਜਪਾ ਪਾਰਟੀ ਦੇ ਆਗੂ ਹੌਲੀ-ਹੌਲੀ ਝੂਠੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਕਿਉਂਕਿ ਜਨਤਾ ਜਾਣਦੀ ਹੈ ਕਿ ਅਰਵਿੰਦ ਕੇਜਰੀਵਾਲ ਬੇਕਸੂਰ ਹੈ ਅਤੇ ਉਸ ਨੂੰ ਸਿਆਸੀ ਚਾਲਾਂ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਗਲਤ ਸੋਚ ਅਤੇ ਤਾਨਾਸ਼ਾਹੀ ਰਵੱਈਆ ਉਸ ਦੀ ਹਾਰ ਦਾ ਕਾਰਨ ਬਣੇਗਾ।