ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੂਰੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਤੀਆਂ ਦਾ ਤਿਉਹਾਰ ਮਨਾਇਆ

07:05 AM Aug 13, 2024 IST
ਸਟਾਲ ’ਤੇ ਸਾਮਾਨ ਦੇਖਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਾ. ਗੁਰਪ੍ਰੀਤ ਕੌਰ।

ਬੀਰਬਲ ਰਿਸ਼ੀ/ਪਵਨ ਕੁਮਾਰ ਵਰਮਾ
ਧੂਰੀ, 12 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਫਰਨ ਪਾਮ ਲੱਡਾ (ਧੂਰੀ) ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਵੱਲੋਂ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਨਾ ਸਿਰਫ਼ ਆਪਣੇ ਮਾਪਿਆਂ ਬਲਕਿ ਸੂਬੇ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਧੀਆਂ ਨੂੰ ਹਰ ਖੇਤਰ ਵਿੱਚ ਬਣਦਾ ਮਾਣ ਸਤਿਕਾਰ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਪੰਜਾਬ ਵਿੱਚ ਲੜਕੀਆਂ ਦੀ ਅਨੁਪਾਤ ਦਰ ਵਧਾਉਣ ਦੀ ਦਿਸ਼ਾ ਵਿੱਚ ਯਤਨ ਜਾਰੀ ਹਨ। ਸਮਾਗਮ ਦੌਰਾਨ ਸਾਰਾ ਮਾਹੌਲ ਪੰਜਾਬ ਦੇ ਰਵਾਇਤੀ ਰੰਗ ਵਿਚ ਰੰਗਿਆ ਹੋਇਆ ਸੀ। ਪੰਜਾਬ ਦੇ ਮਾਣਮੱਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਵਸਤਾਂ ਦੇ ਪ੍ਰਦਰਸ਼ਨ ਵਾਲੇ ਸੈਲਫੀ ਪੁਆਇੰਟ ਖਿੱਚ ਦਾ ਕੇਂਦਰ ਬਣੇ ਰਹੇ। ਮੁੱਖ ਮਹਿਮਾਨ ਸਮੇਤ ਸਾਰੀਆਂ ਸ਼ਖਸੀਅਤਾਂ ਨੇ ਤੀਆਂ ਦੇ ਤਿਉਹਾਰ ਦੌਰਾਨ ਪ੍ਰਦਰਸ਼ਿਤ ਕੀਤੇ ਵਾਣ ਵਾਲੇ ਮੰਜੇ, ਹੱਥ ਨਾਲ ਬੁਣੀਆਂ ਪੱਖੀਆਂ, ਚਰਖੇ, ਫੁਲਕਾਰੀਆਂ, ਬਾਗ਼ , ਛੱਜ, ਚੁੱਲ੍ਹਾ, ਕੁੰਡਾ ਸੋਟਾ, ਸਜਾਵਟੀ ਭਾਂਡੇ, ਪੀੜ੍ਹੀਆਂ ਆਦਿ ਨੂੰ ਦੇਖਿਆ ਅਤੇ ਤਸਵੀਰਾਂ ਖਿਚਵਾ ਕੇ ਸਦੀਵੀ ਯਾਦ ਦਾ ਹਿੱਸਾ ਬਣਾਇਆ। ਸਮਾਗਮ ਦੌਰਾਨ ਪੰਜਾਬ ਦੀ ਨਾਮਵਰ ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ। ਸਮਾਗਮ ਦੌਰਾਨ ਸਪੈਸ਼ਲ ਚੀਫ ਸੈਕਟਰੀ ਰਾਜੀ ਪੀ. ਸ਼੍ਰੀਵਾਸਤਵ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਆਨੰਦ ਸਾਗਰ, ਐੱਸਡੀਐੱਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement
Advertisement