For the best experience, open
https://m.punjabitribuneonline.com
on your mobile browser.
Advertisement

ਫਰੀਦਕੋਟ ਵਿੱਚ ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦਾ ਮੁੜ ਘਿਰਾਓ

08:44 AM Apr 13, 2024 IST
ਫਰੀਦਕੋਟ ਵਿੱਚ ਕਿਸਾਨਾਂ ਵੱਲੋਂ ਹੰਸ ਰਾਜ ਹੰਸ ਦਾ ਮੁੜ ਘਿਰਾਓ
ਫਰੀਦਕੋਟ ਵਿੱਚ ਹੰਸ ਰਾਜ ਹੰਸ ਦਾ ਘਿਰਾਓ ਕਰਦੇ ਹੋਏ ਕਿਸਾਨ।
Advertisement

ਜਸਵੰਤ ਜੱਸ
ਫਰੀਦਕੋਟ, 12 ਅਪਰੈਲ
ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਅੱਜ ਦੂਜੀ ਵਾਰ ਕਿਸਾਨਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਿਛਲੇ ਹਫ਼ਤੇ ਵੀ ਹੰਸ ਰਾਜ ਹੰਸ ਦੇ ਕਾਫਲੇ ਦਾ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕੀਤਾ ਸੀ। ਭਾਜਪਾ ਉਮੀਦਵਾਰ ਅੱਜ ਇੱਥੇ ਸ਼ਾਹੀ ਹਵੇਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਤੇ ਆਗੂਆਂ ਨਾਲ ਚੋਣਾਂ ਸਬੰਧੀ ਮੀਟਿੰਗ ਕਰਨ ਲਈ ਆਏ ਸਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਵਰਕਰ ਵੱਡੀ ਪੱਧਰ ’ਤੇ ਸ਼ਾਹੀ ਹੋਟਲ ਦੇ ਬਾਹਰ ਪੁੱਜੇ ਹੋਏ ਸਨ ਅਤੇ ਉਨ੍ਹਾਂ ਨੇ ਹੰਸ ਰਾਜ ਹੰਸ ਦਾ ਕਾਫ਼ਲਾ ਰੋਕ ਕੇ ਉਨ੍ਹਾਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹਾਲਾਂਕਿ ਹੰਸ ਰਾਜ ਹੰਸ ਦੀ ਫੇਰੀ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਨੇ ਵੱਡੀ ਪੱਧਰ ’ਤੇ ਸੁਰੱਖਿਆ ਬਲ ਹੋਟਲ ਦੇ ਬਾਹਰ ਤਾਇਨਾਤ ਕੀਤੇ ਹੋਏ ਸਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਭਾਜਪਾ ਆਗੂ ਗਗਨਦੀਪ ਸਿੰਘ ਸੁਖੀਜਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਦਾ ਇਸ ਤਰ੍ਹਾਂ ਵਿਰੋਧ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਸਮੇਤ ਸਾਰੇ ਭਾਜਪਾ ਆਗੂ ਕਿਸਾਨਾਂ ਨਾਲ ਖੁੱਲ੍ਹੀ ਗੱਲਬਾਤ ਲਈ ਤਿਆਰ ਹਨ ਪਰ ਇਸ ਦੇ ਬਾਵਜੂਦ ਭਾਜਪਾ ਦੇ ਉਮੀਦਵਾਰ ਦਾ ਬਿਨਾਂ ਵਜ੍ਹਾ ਵਿਰੋਧ ਕੀਤਾ ਜਾ ਰਿਹਾ ਹੈ। ਹੰਸ ਰਾਜ ਹੰਸ ਨੇ ਕਿਹਾ ਕਿ ਉਨ੍ਹਾਂ ਦੀ ਮੀਟਿੰਗ ਪੂਰੀ ਤਰ੍ਹਾਂ ਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਜਾਣਗੇ ਅਤੇ ਇਸ ਸਬੰਧੀ ਅੱਜ ਇੱਥੇ ਮੀਟਿੰਗ ਰੱਖੀ ਸੀ। ਹੰਸ ਰਾਜ ਹੰਸ ਨੇ ਕਿਹਾ ਕਿ ਵਿਰੋਧ ਦੇ ਬਾਵਜੂਦ ਸਮੁੱਚੇ ਲੋਕ ਸਭਾ ਹਲਕੇ ਵਿੱਚੋਂ ਭਾਜਪਾ ਦੇ ਆਗੂ ਤੇ ਵਰਕਰ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਦੀ ਮੀਟਿੰਗ ਪੂਰੀ ਤਰ੍ਹਾਂ ਸਫ਼ਲ ਰਹੀ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜਿਸ ਤਰ੍ਹਾਂ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਿਆ ਹੈ ਅਤੇ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਦਾ ਜਵਾਬ ਸੰਯੁਕਤ ਕਿਸਾਨ ਮੋਰਚਾ ਭਾਜਪਾ ਨੂੰ ਹੁਣ ਚੋਣਾਂ ਵਿੱਚ ਦੇਵੇਗਾ।

Advertisement

ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਦਾ ਕਿਸਾਨਾਂ ਵੱਲੋਂ ਵਿਰੋਧ

ਬਠਿੰਡਾ (ਪੱਤਰ ਪ੍ਰੇਰਕ): ਪਿੰਡ ਬੁਰਜ ਮਹਿਮਾ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਅਮੀਤ ਖੁੱਡੀਆਂ ਦਾ ਵੋਟਾਂ ਮੰਗਣ ’ਤੇ ਵਿਰੋਧ ਕੀਤਾ ਗਿਆ। ਉਹ ਬੀਤੀ ਸ਼ਾਮ ਜਦੋਂ ਪਿੰਡ ਬੁਰਜ ਮਹਿਮਾ ਪੁੱਜੇ ਤਾਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਦੇ ਪ੍ਰਧਾਨ ਪ੍ਰੀਤਾ ਸਿੰਘ, ਉਗਰਾਹਾਂ ਦੇ ਬਲਾਕ ਸਕੱਤਰ ਸੁਖਜੀਵਨ ਸਿੰਘ ਬਬਲੀ, ਨਾਹਰ ਸਿੰਘ ਬੁੱਟਰ, ਬਬਲੂ ਬਰਾੜ, ਪੱਪੂ ਖੋਸਾ ਆਦਿ ਨੇ ਘਿਰਾਓ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਤੇ ਵਾਪਸ ਭੇਜ ਦਿੱਤਾ।

Advertisement
Author Image

joginder kumar

View all posts

Advertisement
Advertisement
×