For the best experience, open
https://m.punjabitribuneonline.com
on your mobile browser.
Advertisement

ਸੰਘਰਸ਼ ਕਰ ਰਹੇ ਡੀਪੀਈ ਅਧਿਆਪਕਾਂ ਦੇ ਹੱਕ ਵਿੱਚ ਨਿੱਤਰੇ ਮਾਨ

08:49 AM Mar 16, 2024 IST
ਸੰਘਰਸ਼ ਕਰ ਰਹੇ ਡੀਪੀਈ ਅਧਿਆਪਕਾਂ ਦੇ ਹੱਕ ਵਿੱਚ ਨਿੱਤਰੇ ਮਾਨ
ਡੀਪੀਈ ਅਧਿਆਪਕਾਂ ਦਾ ਹਾਲ-ਚਾਲ ਪੁੱਛਦੇ ਹੋਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ।
Advertisement

ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ
ਧੂਰੀ, 15 ਮਾਰਚ
ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅੰਦਰ ਅਪਣੀਆਂ ਮੰੰਗਾਂ ਸਬੰਧੀ ਸੰਘਰਸ਼ ਕਰ ਰਹੇ 168 ਡੀ.ਪੀ.ਈ ਅਧਿਆਪਕਾਂ ਨਾਲ ਖੜ੍ਹਨ ਦਾ ਫੈਸਲਾ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਖਤਮ ਕਰਨ ਲਈ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਜੋ ਵਾਅਦੇ ਕੀਤੇ ਗਏ ਸਨ, ਉਹ ਸਾਰੇ ਝੂਠ ਸਾਬਤ ਹੋ ਰਹੇ ਹਨ। ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲਣ ’ਤੇ ਵੀ ਉਨ੍ਹਾਂ ਨੂੰ ਸਟੇਸ਼ਨ ਅਲਾਟ ਨਹੀਂ ਹੋ ਰਹੇ ਜਿਸ ਕਾਰਨ ਉਹ ਸੰਘਰਸ਼ ਦੇ ਰਾਹ ਤੁਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਨਹੀਂ ਲੱਭੇ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਸਰਕਾਰ ਦੇ ਮੰਤਰੀ ਮੈਦਾਨ ਵਿੱਚ ਉਤਾਰਨੇ ਪਏ ਹਨ ਜਿਸ ਤੋਂ ਸਾਬਤ ਹੋ ਜਾਂਦਾ ਹੈ ਇਨ੍ਹਾਂ ਦੇ ਵਰਕਰ ਹੀ ਇਸ ਪਾਰਟੀ ਤੋਂ ਦੂਰ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਮੂ ਕਸ਼ਮੀਰ, ਹਰਿਆਣਾ,ਤੋਂ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਖੁਸ਼ ਕਰਨ ਦੀ ਇਹ ਭਾਜਪਾ ਦੀ ਰਾਜਨੀਤੀ ਹੈ।। ਇਸ ਮੌਕੇ ਹਲਕਾ ਇੰਚਾਰਜ ਹਰਬੰਸ ਸਿੰਘ ਸਲੇਮਪੁਰ, ਨਰਿੰਦਰ ਸਿੰਘ ਕਾਲਾਬੁਲਾ ਤੇ ਅਮਰਜੀਤ ਸਿੰਘ ਬਾਦਸ਼ਾਹਪੁਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×