ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੁੰਗਰਾਲੀ ਰਾਜਪੂਤਾਂ ਵਿੱਚ ਬਾਇਓਗੈਸ ਫ਼ੈਕਟਰੀ ਬੰਦ ਕਰਵਾਉਣ ਲਈ ਡਟੇ ਲੋਕ

11:04 AM May 24, 2024 IST
ਘੁੰਗਰਾਲੀ ਰਾਜਪੂਤਾਂ ’ਚ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਾਸੀ।

ਜੋਗਿੰਦਰ ਸਿੰਘ ਓਬਰਾਏ
ਖੰਨਾ, 23 ਮਈ
ਇਥੋਂ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ’ਚ ਬਣੀ ਬਾਇਓ ਗੈਸ ਫੈਕਟਰੀ ਖਿਲਾਫ਼ ਸਮੂਹ ਨਗਰ ਨਿਵਾਸੀਆਂ ਤੇ ਸੰਘਰਸ਼ ਕਮੇਟੀ ਦੀ ਅਗਵਾਈ ਹੇਠਾਂ ਇਲਾਕੇ ਦੇ 12 ਪਿੰਡਾਂ ਦੇ ਲੋਕਾਂ ਵੱਲੋਂ ਆਰੰਭਿਆ ਸੰਘਰਸ਼ ਜਾਰੀ ਹੈ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਧਰਨੇ ਵਿਚ ਸ਼ਾਮਲ ਹੋ ਰਹੇ ਹਨ। ਅੱਜ ਧਰਨੇ ਵਿਚ ਸ਼ਾਮਲ ਹੋਏ ਜਸਵੀਰ ਸਿੰਘ ਅਸਗਰੀਪੁਰ, ਕਾਮਰੇਡ ਰਾਜਿੰਦਰ ਸਿੰਘ ਚੀਮਾ, ਅਵਤਾਰ ਸਿੰਘ ਭੱਟੀਆਂ, ਕੁਲਦੀਪ ਕੌਰ ਲੇਲ੍ਹ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੇ ਆਪਣੇ ਕਾਰੋਬਾਰ ਵਧਾਉਣ ਲਈ ਸੂਬੇ ਭਰ ਵਿਚ ਜ਼ਹਿਰੀਲੀਆਂ ਗੈਸ ਫੈਕਟਰੀਆਂ ਲਗਾ ਦਿੱਤੀਆਂ ਹਨ, ਜਿਸ ਨਾਲ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਪ੍ਰਸ਼ਾਸਨ ਤੇ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ, ਜਿਸ ਖਿਲਾਫ਼ ਲੋਕਾਂ ਨੂੰ ਇਕ ਮੰਚ ’ਤੇ ਇੱਕਠੇ ਹੋ ਕੇ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਵੱਲੋਂ ਬਾਹਰੋਂ ਲਿਆਂਦੇ ਮਲਬੇ ਕਾਰਨ ਪੈਦਾ ਹੋਏ ਮੱਛਰ ਤੇ ਮੱਖੀਆਂ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਫ਼ੈਕਟਰੀ ਖਿਲਾਫ਼ ਕੋਈ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਫੈਕਟਰੀ ਬੰਦ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਫੈਕਟਰੀ ਮਾਲਕਾਂ ਨੇ ਅਜੇ ਤੱਕ ਬਦਬੂ ਰੋਕਣ ਅਤੇ ਧਰਤੀ ਵਿਚ ਪਾਏ ਜਾ ਰਹੇ ਗੰਦੇ ਪਾਣੀ ਨੂੰ ਬੰਦ ਕਰਨ ਦੇ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਜਿਸ ਕਾਰਨ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਦੇ ਫੈਲਣ ਦਾ ਡਰ ਸਤਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਪਿੰਡਾਂ ਵਿਚ ਚੋਣਾਂ ਦਾ ਬਾਈਕਾਟ ਕਰਦੇ ਹੋਏ ਕਿਸੇ ਵੀ ਸਿਆਸੀ ਪਾਰਟੀ ਦਾ ਬੂਥ ਨਹੀਂ ਲਾਇਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਹੱਲ ਜਲਦ ਨਾ ਕੀਤਾ ਗਿਆ ਤਾਂ 400 ਤੋਂ ਵਧੇਰੇ ਟਰੈਕਟਰਾਂ ਦੇ ਕਾਫ਼ਲੇ ਨਾਲ ਏਡੀਸੀ ਖੰਨਾ ਦਾ ਦਫ਼ਤਰ ਘੇਰਿਆ ਜਾਵੇਗਾ। ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਦੀਪ ਸਿੰਘ ਕੁਲਾਰ, ਪ੍ਰਿਤਪਾਲ ਸਿੰਘ ਕਾਹਲੋਂ, ਹਰਮਨ ਸਿੰਘ, ਵਰਿੰਦਰ ਸਿੰਘ, ਚਰਨਜੀਤ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਜੱਸਾ ਸਿੰਘ, ਜਰਨੈਲ ਸਿੰਘ, ਬਲਵੀਰ ਸਿੰਘ, ਤਰਲੋਚਨ ਸਿੰਘ, ਜਸਵੀਰ ਸਿੰਘ, ਜਗਦੇਵ ਸਿੰਘ, ਮੇਜਰ ਸਿੰਘ, ਵਰਿੰਦਰ ਸਿੰਘ, ਰਣਜੋਧ ਸਿੰਘ ਹਾਜ਼ਰ ਸਨ।

Advertisement

Advertisement
Advertisement