ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ’ਚ ਨਵੀਂ ਵਜ਼ਾਰਤ ਲਈ ਜੋੜ-ਤੋੜ ਸ਼ੁਰੂ

06:48 AM Oct 11, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 10 ਅਕਤੂਬਰ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ 48 ਸੀਟਾਂ ਜਿੱਤਣ ਮਗਰੋਂ ਬਾਅਦ ਭਾਜਪਾ ਨੇ ਸੂਬੇ ’ਚ ਸਰਕਾਰ ਬਣਾਉਣ ਦੀ ਤਿਆਰੀ ਖਿੱਚ ਲਈ ਹੈ ਅਤੇ ਨਵੀਂ ਵਜ਼ਾਰਤ ਲਈ ਵਿਧਾਇਕਾਂ ਨੇ ਜੋੜ ਤੋੜ ਸ਼ੁਰੂ ਕਰ ਦਿੱਤੇ ਹਨ। ਵਿਧਾਨ ਸਭਾ ਹਲਕਾ ਲਾਡਵਾ ਤੋਂ ਵਿਧਾਇਕ ਨਾਇਬ ਸਿੰਘ ਸੈਣੀ ਸੂਬੇ ਦੇ ਮੁੱਖ ਮੰਤਰੀ ਵਜੋਂ ਇਸ ਹਫ਼ਤੇ ਹਲਫ਼ ਲੈਣਗੇ, ਹਾਲਾਂਕਿ ਹਲਫ਼ਦਾਰੀ ਸਮਾਗਮ ਦੀ ਤਰੀਕ ਤੇ ਸਥਾਨ ਬਾਰੇ ਕੋਈ ਵੀ ਫੈਸਲਾ ਹਾਲੇ ਜਨਤਕ ਨਹੀਂ ਕੀਤਾ ਗਿਆ। ਸਹੁੰ ਚੁੱਕ ਸਮਾਗਮ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਕਈ ਕੌਮੀ ਪੱਧਰ ਦੇ ਆਗੂ ਵੀ ਪਹੁੰਚ ਰਹੇ ਹਨ, ਜਿਸ ਲਈ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੰਦਰਖਾਤੇ ਤਿਆਰੀਆਂ ਵਿੱਢ ਦਿੱਤੀਆਂ ਹਨ।
ਦੂਜੇ ਪਾਸੇ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਵਿਧਾਇਕਾਂ ਨੇ ਮੰਤਰੀ ਬਣਨ ਲਈ ਜੋੜ-ਤੋੜ ਲਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਭਾਜਪਾ ਦੇ ਕਈ ਵਿਧਾਇਕਾਂ ਨੇ ਦਿੱਲੀ ਵੱਲ ਚਾਲੇ ਪਾਏ ਜਿੱਥੇ ਨਵੇਂ ਚੁਣੇ ਵਿਧਾਇਕਾਂ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਤੇ ਹਾਈਕਮਾਨ ਦੇ ਹੋਰ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜ ਸਭਾ ਮੈਂਬਰ ਕਿਰਨ ਚੌਧਰੀ ਆਪਣੀ ਵਿਧਾਇਕ ਬਣੀ ਧੀ ਸ਼ਰੁਤੀ ਚੌਧਰੀ ਸਣੇ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ। ਦਿੱਲੀ ਵਿੱਚ ਭਾਜਪਾ ਵਿਧਾਇਕਾਂ ਵੱਲੋਂ ਪਾਰਟੀ ਹਾਈਕਮਾਨ ਨਾਲ ਮੰਤਰੀ ਮੰਡਲ ਬਾਰੇ ਵੀ ਗੱਲਬਾਤ ਕੀਤੀ ਗਈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਇਸ ਵਾਰ ਸੂਬੇ ਵਿੱਚ ਇਕ ਦੀ ਥਾਂ ਦੋ ਉਪ ਮੁੱਖ ਮੰਤਰੀ ਬਣਾ ਸਕਦੀ ਹੈ ਅਤੇ ਇਸ ਤੋਂ ਇਲਾਵਾ ਕੈਬਨਿਟ ਵਿੱਚ ਵੀ ਲਗਪਗ 10 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਬਾਰੇ ਭਾਜਪਾ ਹਾਈਕਮਾਨ ਵੱਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਨਾਇਬ ਸਿੰਘ ਸੈਣੀ ਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਵੀ ਲੰਘੇ ਦਿਨ ਦਿੱਲੀ ਚਲੇ ਗਏ ਸਨ। ਸੈਣੀ ਨੇ ਦਿੱਲੀ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਹੋਰਨਾਂ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ ਸੀ। ਨਾਇਬ ਸੈਣੀ ਵੱਲੋਂ ਪਾਰਟੀ ਹਾਈਕਮਾਨ ਨਾਲ ਮੰਤਰੀ ਮੰਡਲ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਏ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਚ ਭਾਜਪਾ ਨੇ 48 ਸੀਟਾਂ ਜਿੱਤ ਕੇ ਸਾਰੇ ਚੋਣ ਸਰਵੇਖਣਾਂ ਨੂੰ ਫੇਲ੍ਹ ਕਰ ਦਿੱਤਾ ਹੈ। ਨਾਇਬ ਸੈਣੀ ਨੇ ਲੰਘੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਮੁਤਾਬਕ ਸੈਣੀ ਦਸਹਿਰੇ ਤੋਂ ਬਾਅਦ ਨਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈ ਸਕਦੇ ਹਨ।

Advertisement

Advertisement