For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ 50 ਫੀਸਦ ਡੀਏ

06:40 AM Mar 16, 2024 IST
ਹਰਿਆਣਾ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ 50 ਫੀਸਦ ਡੀਏ
Advertisement

ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਜ਼ਾਬਤਾ ਲੱਗਣ ਤੋਂ ਠੀਕ ਪਹਿਲਾਂ ਹਰਿਆਣਾ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 4 ਫੀਸਦ ਦਾ ਵਾਧਾ ਕੀਤਾ ਹੈ। ਮਹਿੰਗਾਈ ਭੱਤੇ ਦੀਆਂ ਸੋਧੀਆਂ ਦਰਾਂ, ਜੋ 46 ਫੀਸਦ ਤੋਂ ਵਧਾ ਕੇ 50 ਫੀਸਦ ਕੀਤੀਆਂ ਗਈਆਂ ਹਨ, ਪਹਿਲੀ ਜਨਵਰੀ 2024 ਤੋਂ ਲਾਗੂ ਹੋਣਗੀਆਂ। ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ ਮੁਲਾਜ਼ਮਾਂ ਨੂੰ ਵਧੇ ਹੋਏ ਡੀਏ ਦੀ ਅਦਾਇਗੀ ਮਾਰਚ 2024 ਦੀ ਤਨਖਾਹ ਵਿਚ ਕੀਤੀ ਜਾਵੇਗੀ ਜਦੋਂਕਿ ਜਨਵਰੀ ਤੇ ਫਰਵਰੀ ਮਹੀਨਿਆਂ ਦੇ ਏਰੀਅਰ ਦੀ ਅਦਾਇਗੀ ਮਈ ਮਹੀਨੇ ਵਿਚ ਹੋਵੇਗੀ। ਢਾਈ ਲੱਖ ਤੋਂ ਵੱਧ ਮੁਲਾਜ਼ਮਾਂ ਤੇ 2.62 ਲੱਖ ਪੈਨਸ਼ਨਰਾਂ ਨੂੰ ਇਸ ਵਾਧੇ ਦਾ ਲਾਭ ਮਿਲੇਗਾ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×