ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ’ਚ ਅਣਵਿਆਹਿਆਂ ਨੂੰ ਮਿਲੇਗੀ 2750 ਰੁਪਏ ਮਹੀਨਾ ਪੈਨਸ਼ਨ

07:09 AM Jul 07, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਸੂਬੇ ਦੇ 45-60 ਉਮਰ ਵਰਗ ਦੇ ਅਣਵਿਆਹੇ ਪੁਰਸ਼ਾਂ ਤੇ ਅੌਰਤਾਂ ਨੂੰ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ਉਨ੍ਹਾਂ ਨੂੰ ਮਿਲੇਗੀ, ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੋਂ ਘੱਟ ਹੋਵੇਗੀ। ਸ੍ਰੀ ਖੱਟਰ ਨੇ 40 ਤੋਂ 60 ਸਾਲ ਦੀ ਉਮਰ ਦੇ ਉਨ੍ਹਾਂ ਵਿਅਕਤੀਆਂ ਨੂੰ ਵੀ 2750 ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਦੀਆਂ ਪਤਨੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ 3 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਵਿਅਕਤੀਆਂ ਨੂੰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਸੂਬੇ ਦੇ 71 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਨਾਲ ਸੂਬੇ ਦੇ ਖਜ਼ਾਨੇ ’ਤੇ 240 ਕਰੋੜ ਰੁਪਏ ਸਾਲਾਨਾ ਦਾ ਬੋਝ ਪਵੇਗਾ। ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬੇ ’ਚ ਜਾਇਦਾਦਾਂ ਦੀਆਂ ਰਜਿਸਟਰੀਆਂ ਤਹਿਸੀਲਦਾਰ ਤੋਂ ਇਲਾਵਾ ਐੱਸਡੀਐੱਮ ਤੇ ਡੀਆਰਓ ਵੀ ਕਰ ਸਕਣਗੇ। ਉਹ ਆਪਣੀ ਆਪਣੀ ਤਹਿਸੀਲ ਦੀਆਂ ਰਜਿਸਟਰੀਆਂ ਕਰਨਗੇ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਜਾਇਦਾਦ ਦੇ ਇੰਤਕਾਲ ਦੀ ਪ੍ਰਕਿਰਿਆ ਨੂੰ ਵੀ ਆਨਲਾਈਨ ਕਰ ਦਿੱਤਾ ਗਿਆ ਹੈ। ਹੁਣ ਸੂਬੇ ਵਿੱਚ ਜਾਇਦਾਦ ਦੀ ਰਜਿਸਟਰੀ ਕਰਵਾਉਣ ਤੋਂ ਬਾਅਦ 10 ਦਿਨਾਂ ਅੰਦਰ ਆਨਲਾਈਨ ਹੀ ਇਤਰਾਜ਼ ਦਰਜ ਕਰਵਾਇਆ ਜਾ ਸਕੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੁਝ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਪੰਜਾਬ ਨਾਲ ਲੱਗਦੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਨਸ਼ਿਆਂ ਦਾ ਰੁਝਾਨ ਵੱਧ ਰਿਹਾ ਹੈ।

Advertisement

Advertisement
Tags :
ਅਣਵਿਆਹਿਆਂਹਰਿਆਣਾ:ਪੈਨਸ਼ਨਮਹੀਨਾਮਿਲੇਗੀ:ਰੁਪਏ