For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿੱਚ ਸੁਖਬੀਰ ਨੇ ਵਰਕਰਾਂ ਦੀ ਨਬਜ਼ ਟੋਹੀ

09:06 AM Apr 21, 2024 IST
ਜਲੰਧਰ ਵਿੱਚ ਸੁਖਬੀਰ ਨੇ ਵਰਕਰਾਂ ਦੀ ਨਬਜ਼ ਟੋਹੀ
ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸੁਖਬੀਰ ਬਾਦਲ। -ਫੋਟੋ: ਮਲਕੀਅਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਲੋਕ ਸਭਾ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀ ਨਬਜ਼ ਟੋਹੀ ਹੈ। ਸਥਾਨਕ ਆਗੂਆਂ ਨੇ ਮੀਟਿੰਗ ਦੌਰਾਨ ਇੱਕਸੁਰ ਹੁੰਦਿਆਂ ਕਿਹਾ ਕਿ ਦੋਆਬੇ ਵਿੱਚ ਬਾਹਰੋਂ ਉਮੀਦਵਾਰ ਲਿਆਉਣ ਦੀ ਥਾਂ ਪਾਰਟੀ ਦੇ ਅੰਦਰੋਂ ਹੀ ਉਮੀਦਵਾਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪਾਰਟੀ ਅੰਦਰ ਮੁੜ ਜਾਨ ਪੈਣ ਦੀਆਂ ਸੰਭਾਵਨਾਵਾਂ ਵੱਧ ਜਾਣਗੀਆਂ, ਉਥੇ ਪਾਰਟੀ ਪੱਕੇ ਪੈਰੀ ਹੋਣ ਵੱਲ ਵੀ ਵਧੇਗੀ। ਜ਼ਿਕਰਯੋਗ ਹੈ ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਤੇ ਭਾਜਪਾ ਆਗੂ ਵਿਜੈ ਸਪਾਂਲਾ ਨੇ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਵੱਖ-ਵੱਖ ਥਾਵਾਂ ’ਤੇ ਮੁਲਾਕਾਤਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਹੀ ਜਲੰਧਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿਗ ਹੋਈ ਸੀ ਹਾਲਾਂਕਿ ਸੁਖਬੀਰ ਬਾਦਲ ਨੇ ਇਸ ਸੁਝਾਅ ’ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਅਕਾਲੀ ਆਗੂਆਂ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਤੋਂ ਉਮੀਦਵਾਰਾਂ ਬਾਰੇ ਕੋਈ ਸੁਝਾਅ ਨਹੀਂ ਮੰਗਿਆ ਗਿਆ ਅਤੇ ਅਜਿਹਾ ਲੱਗਦਾ ਹੈ ਕਿ ਸੁਖਬੀਰ ਬਾਦਲ ਵੀ ਵੱਡੇ ਬਾਦਲ ਵਾਂਗ ਬਹੁਤ ਸਾਰੀਆਂ ਗੱਲਾਂ ਆਪਣੇ ਅੰਦਰ ਹੀ ਰੱਖਣ ਦੇ ਯਤਨਾਂ ’ਚ ਲੱਗੇ ਹੋਏ ਹਨ। ਇਸ ਤੋਂ ਬਾਅਦ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਦੋ ਵਾਰ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੇ ‘ਆਪ’ ’ਚ ਸ਼ਾਮਲ ਹੋਣ ਤੇ ਉਮੀਦਵਾਰ ਬਣਾਉਣ ਬਾਰੇ ਪੁੱਛਿਆ ਤਾਂ ਸੁਖਬੀਰ ਨੇ ਕਿਹਾ ਕਿ ਟੀਨੂੰ ਦੇ ਪਾਰਟੀ ਛੱਡਣ ਤੋਂ ਸਾਰੇ ਵਰਕਰ ਤੇ ਆਗੂ ਖੁਸ਼ ਹਨ।

Advertisement

Advertisement
Author Image

sukhwinder singh

View all posts

Advertisement
Advertisement
×