For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿੱਚ ਨਿਗਮ ਟੀਮ ਨੇ ਦੋ ਕਲੋਨੀਆਂ ’ਤੇ ਬੁਲਡੋਜ਼ਰ ਚਲਾਇਆ

10:27 AM Mar 20, 2024 IST
ਜਲੰਧਰ ਵਿੱਚ ਨਿਗਮ ਟੀਮ ਨੇ ਦੋ ਕਲੋਨੀਆਂ ’ਤੇ ਬੁਲਡੋਜ਼ਰ ਚਲਾਇਆ
ਜਲੰਧਰ ਵਿੱਚ ਉਸਾਰੀ ਅਧੀਨ ਕਲੋਨੀਆਂ ਢਾਹੁੰਦੇ ਹੋਏ ਨਿਗਮ ਦੇ ਮੁਲਾਜ਼ਮ।
Advertisement

ਪੱਤਰ ਪ੍ਰੇਰਕ
ਜਲੰਧਰ, 19 ਮਾਰਚ
ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਦੀਆਂ ਹਦਾਇਤਾਂ ’ਤੇ ਨਿਗਮ ਟੀਮ ਨੇ ਅੱਜ ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਕਲੋਨੀਆਂ ’ਤੇ ਬੁਲਡੋਜ਼ਰ ਚਲਾਇਆ। ਇਸ ਦੌਰਾਨ ਪੁਲੀਸ ਫੋਰਸ ਵੀ ਮੌਜੂਦ ਰਹੀ ਤਾਂ ਕਿਸੇ ਵੀ ਤਰ੍ਹਾਂ ਦੀ ਸਥਿਤੀ ’ਤੇ ਕਾਬੂ ਪਾਇਆ ਜਾ ਸਕੇ।
ਇਸ ਸਬੰਧੀ ਬਿਲਡਿੰਗ ਵਿਭਾਗ ਦੇ ਏ.ਟੀ.ਪੀ.-1 ਸੁਖਦੇਵ ਵਿਸ਼ਿਸ਼ਟ ਨੇ ਦੱਸਿਆ ਕਿ ਨਿਗਮ ਟੀਮ ਨੇ ਸਭ ਤੋਂ ਪਹਿਲਾਂ ਅਲੀਪੁਰ ਸਥਿਤ ਆਜ਼ਾਦ ਕਲੋਨੀ ’ਤੇ ਕਾਰਵਾਈ ਕੀਤੀ। ਨਗਰ ਨਿਗਮ ਨੇ ਕਰੀਬ ਤਿੰਨ ਏਕੜ ਵਿੱਚ ਬਣੀ ਕਲੋਨੀ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਤੋਂ ਬਾਅਦ ਅਗਲੀ ਕਾਰਵਾਈ ਜਲੰਧਰ ਐਵੇਨਿਊ ਐਕਸਟੈਨਸ਼ਨ ’ਚ ਕੱਟੀ ਗਈ ਨਾਜਾਇਜ਼ ਕਾਲੋਨੀ ’ਚ ਕੀਤੀ ਗਈ। ਇਸ ਦੌਰਾਨ ਕਲੋਨੀ ਦੀਆਂ ਕਈ ਸੜਕਾਂ ਨੂੰ ਢਾਹ ਦਿੱਤਾ ਗਿਆ। ਏਟੀਪੀ ਸੁਖਵੇਦ ਨੇ ਦੱਸਿਆ ਕਿ ਦੋਵੇਂ ਕਲੋਨੀਆਂ ਵਿੱਚ ਬਿਨਾਂ ਮਨਜ਼ੂਰੀ ਤੋਂ ਕੰਮ ਚੱਲ ਰਿਹਾ ਸੀ। ਦੱਸ ਦੇਈਏ ਕਿ ਕੱਲ੍ਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਵਿੱਚ ਉਨ੍ਹਾਂ ਸਖ਼ਤ ਆਦੇਸ਼ ਦਿੱਤੇ ਸਨ ਕਿ ਸ਼ਹਿਰ ਵਿੱਚ ਜਿੱਥੇ ਵੀ ਨਾਜਾਇਜ਼ ਉਸਾਰੀਆਂ ਹੋ ਰਹੀਆਂ ਹਨ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾਵੇ। ਕਿਉਂਕਿ ਜ਼ਿਲ੍ਹੇ ਵਿੱਚ ਨਾਜਾਇਜ਼ ਉਸਾਰੀਆਂ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ।
ਇਸ ਤੋਂ ਬਾਅਦ ਟੀਮ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਜਲੰਧਰ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵੱਲੋਂ ਨਾਜਾਇਜ਼ ਕਲੋਨੀਆਂ ਵਿਰੁੱਧ ਕਾਰਵਾਈ ਕੀਤੀ ਗਈ। ਨਗਰ ਨਿਗਮ ਵੱਲੋਂ ਦੋਵਾਂ ਕਲੋਨੀਆਂ ਨੂੰ ਨੋਟਿਸ ਦਿੱਤੇ ਗਏ ਸਨ ਪਰ ਫਿਰ ਵੀ ਉਸਾਰੀ ਦਾ ਕੰਮ ਬੰਦ ਨਹੀਂ ਹੋਇਆ ਜਿਸ ਕਾਰਨ ਅੱਜ ਢਾਹੁਣ ਦੀ ਕਾਰਵਾਈ ਕੀਤੀ ਗਈ।

Advertisement

Advertisement
Author Image

joginder kumar

View all posts

Advertisement
Advertisement
×