ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਤੀਵਾਲ ਵਿੱਚ ਸੱਤਵੀਂ ਵਾਰ ਅਕਾਲੀ ਦਲ ਪੱਖੀ ਪੰਚਾਇਤ ਕਾਬਜ਼

07:57 AM Oct 17, 2024 IST
ਪਿੰਡ ਜਾਤੀਵਾਲ ਦੇ ਗੁਰਦੁਆਰਾ ਸਾਹਿਬ ਵਿੱਚ ਨਵੀਂ ਪੰਚਾਇਤ ਨਾਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 16 ਅਕਤੂਬਰ
ਪਿੰਡ ਜਾਤੀਵਾਲ ਵਿੱਚ ਲਗਾਤਾਰ ਸੱਤਵੀਂ ਵਾਰ ਸ਼੍ਰੋਮਣੀ ਅਕਾਲੀ ਦਲ ਪੱਖੀ ਪੰਚਾਇਤ ਨੇ ਜਿੱਤ ਕੇ ਨਵਾਂ ਇਤਿਹਾਸ ਸਿਰਜਿਆ ਹੈ। ਪਿੰਡ ਵਾਸੀ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਕੁਲਦੀਪ ਸਿੰਘ ਜਾਤੀਵਾਲ ਨੇ ਪੰਚਾਇਤ ਚੋਣਾਂ ਦੀ ਕਮਾਂਡ ਸੰਭਾਲੀ ਸੀ ਅਤੇ ਉਨ੍ਹਾਂ ਵਿਰੋਧੀਆਂ ਨੂੰ ਹਰਾ ਕੇ ਬਹੁਮਤ ਨਾਲ ਪਿੰਡ ਦੀ ਪੰਚਾਇਤ ’ਤੇ ਅਕਾਲੀ ਦਲ ਨੂੰ ਕਾਬਜ਼ ਕੀਤਾ। ਇਸ ਚੋਣ ਮੁਕਾਬਲੇ ਵਿੱਚ ਕੁਲਵੀਰ ਕੌਰ ਸਰਪੰਚ, ਕੁਲਦੀਪ ਸਿੰਘ, ਮਨਜੀਤ ਕੌਰ, ਰਜਿੰਦਰ ਸਿੰਘ, ਗਿਆਨ ਚੰਦ ਤੇ ਗੁਰਪ੍ਰੀਤ ਕੌਰ ਪੰਚਾਇਤ ਮੈਂਬਰ ਚੁਣੇ ਗਏ। ਇਸ ਮੌਕੇ ਸਮੂਹ ਚੁਣੀ ਗਈ ਪੰਚਾਇਤ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਸ਼ੁਕਰਾਨਾ ਕੀਤਾ ਅਤੇ ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ ਨੇ ਨਵੀਂ ਚੁਣੀ ਪੰਚਾਇਤ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਜਥੇਦਾਰ ਜਾਤੀਵਾਲ ਨੇ ਦੱਸਿਆ ਕਿ ਪਿੰਡ ਵਿੱਚ ਸੱਤਵੀਂ ਵਾਰ ਸ਼੍ਰੋਮਣੀ ਅਕਾਲੀ ਦਲ ਪੱਖੀ ਪੰਚਾਇਤ ਚੁਣੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਪੰਚਾਇਤ ਨੇ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਪਿੰਡ ਦਾ ਵਿਕਾਸ ਕਰਵਾਇਆ ਹੈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗਾ।

Advertisement

Advertisement