ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਲੂ ’ਚ ਵੱਡੇ ਪੱਧਰ ’ਤੇ ਢਿੱਗਾਂ ਡਿੱਗਣ ਕਾਰਨ 10 ਇਮਾਰਤਾਂ ਮਲਬਾ ਬਣੀਆਂ

11:32 AM Aug 24, 2023 IST

Advertisement

ਹਿਮਾਚਲ, 24 ਅਗਸਤ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਢਿੱਗਾ ਡਿੱਗਣ ਕਾਰਨ ਘੱਟੋ-ਘੱਟ 10 ਉਸਾਰੀ ਅਧੀਨ ਵਪਾਰਕ ਇਮਾਰਤਾਂ ਢਹਿ ਗਈਆਂ। ਜ਼ਿਲ੍ਹੇ ਦੇ ਅੰਨੀ ਬਾਜ਼ਾਰ ਇਲਾਕੇ ਵਿੱਚ ਬੱਸ ਸਟੈਂਡ ਨੇੜੇ ਵਾਪਰੀ ਇਸ ਘਟਨਾ ਵਿੱਚ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਮਾਰਤਾਂ ਨੂੰ ‘ਅਸੁਰੱਖਿਅਤ’ ਐਲਾਨ ਕੇ ਖਾਲੀ ਕਰਵਾ ਦਿੱਤਾ ਸੀ। ਤਬਾਹੀ ਦੇ ਡਰਾਉਣੇ ਦ੍ਰਿਸ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਏ ਹਨ। ਭੂ-ਵਿਗਿਆਨਕ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਹਿਮਾਚਲ ਪ੍ਰਦੇਸ਼, ਖਾਸ ਕਰਕੇ ਸ਼ਿਮਲਾ, ਧਰਮਸ਼ਾਲਾ ਅਤੇ ਮਨਾਲੀ ਵਰਗੇ ਸੈਰ-ਸਪਾਟਾ ਸਥਾਨਾਂ ਵਿੱਚ ਵੱਡੇ ਪੱਧਰ 'ਤੇ ਚੱਲ ਰਹੇ ਨਿਰਮਾਣ ਨਾਲ ਢਲਾਣਾਂ ਦਾ ਸੰਤੁਲਨ ਵਿਗੜ ਗਿਆ ਹੈ।

Advertisement

Advertisement
Advertisement