For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ ’ਚ ਉਮੀਦਵਾਰ ਬਾਰੇ ਸਹਿਮਤੀ ਨਾ ਬਣਨ ’ਤੇ ਖਾਲੀ ਹੱਥ ਪਰਤੇ ਸੁਖਬੀਰ

09:03 AM Apr 21, 2024 IST
ਲੁਧਿਆਣਾ ’ਚ ਉਮੀਦਵਾਰ ਬਾਰੇ ਸਹਿਮਤੀ ਨਾ ਬਣਨ ’ਤੇ ਖਾਲੀ ਹੱਥ ਪਰਤੇ ਸੁਖਬੀਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣ, 20 ਅਪਰੈਲ
ਲੁਧਿਆਣਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਚੋਣ ਨੂੰ ਲੈ ਕੇ ਪਾਰਟੀ ਵਿੱਚ ਸਹਿਮਤੀ ਨਜ਼ਰ ਨਹੀਂ ਆ ਰਹੀ ਜਿਸ ਕਾਰਨ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਬੇਸ਼ੱਕ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ ਦੇਰ ਸ਼ਾਮ ਇੱਥੇ ਆ ਕੇ ਵਿਧਾਨ ਸਭਾ ਹਲਕਾ ਇੰਚਾਰਜਾਂ ਅਤੇ ਹੋਰ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗਾਂ ਕਰ ਕੇ ਸੰਭਾਵੀ ਉਮੀਦਵਾਰ ਬਾਰੇ ਵਿਚਾਰ ਚਰਚਾ ਕੀਤੀ ਪਰ ਕਿਸੇ ਵੀ ਇੱਕ ਉਮੀਦਵਾਰ ’ਤੇ ਸਹਿਮਤੀ ਨਾ ਹੋਣ ਕਾਰਨ ਸੁਖਬੀਰ ਬਾਦਲ ਨੂੰ ਖ਼ਾਲੀ ਹੱਥ ਵਾਪਸ ਪਰਤਣਾ ਪਿਆ। ਉਮੀਦਵਾਰ ਬਾਰੇ ਐਲਾਨ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਕਈਆਂ ਵੱਲੋਂ ਰਣਜੀਤ ਸਿੰਘ ਢਿੱਲੋਂ ਨੂੰ ਜਦੋਂਕਿ ਦੂਜੇ ਪਾਸੇ ਕਈ ਹਲਕਾ ਇੰਚਾਰਜਾਂ ਵੱਲੋਂ ਸਾਬਕਾ ਮੇਅਰ ਹਰਚਰਨ ਸਿੰਘ ਗੋਲਵੜੀਆ ਨੂੰ ਉਮੀਦਵਾਰ ਬਣਾਉਣ ਦੀ ਮੰਗ ਰੱਖੀ ਗਈ ਹੈ।

Advertisement

Advertisement
Author Image

sukhwinder singh

View all posts

Advertisement
Advertisement
×