ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ’ਚ ਡੀਸੀ ਅਤੇ ਐੱਸਐੱਸਪੀ ਨੇ ਝੋਨੇ ਨੂੰ ਲੱਗੀ ਅੱਗ ਬੁਝਾਈ

06:17 AM Nov 19, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 18 ਨਵੰਬਰ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਹਰ ਸਾਲ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਦਾ ਹੈ, ਪਰ ਇਸ ਦਾ ਕੋਈ ਸਥਾਈ ਹੱਲ ਨਹੀਂ ਨਿਕਲ ਸਕਿਆ ਹੈ। ਬੇਸ਼ੱਕ, ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਧਣ ਕਾਰਨ ਜੁਰਮਾਨਾ ਦੋ ਗੁਣਾ ਕਰਨ ਅਤੇ ਸੂਬੇ ’ਚ ਕਿਸਾਨਾਂ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਵੀ ਪਰਾਲੀ ਸਾੜਨ ਦੇ ਵਰਤਾਰੇ ਨੂੰ ਠੱਲ੍ਹ ਪੈਂਦੀ ਨਜ਼ਰ ਨਹੀਂ ਆ ਰਹੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਉਨ੍ਹਾਂ ਨੂੰ ਪਿੰਡ ਲੋਹਗੜ੍ਹ ਵਿੱਚ ਕਿਸੇ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਬਾਰੇ ਪਤਾ ਲੱਗਾ ਤਾਂ ਉਹ ਐੱਸਐੱਸਪੀ ਅਜੇ ਗਾਂਧੀ ਨਾਲ ਮੌਕੇ ਉੱਤੇ ਪੁੱਜੇ ਅਤੇ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਲਾਈ ਅੱਗ ਬੁਝਾਈ ਗਈ, ਪਰ ਇਸ ਦੌਰਾਨ ਕਿਸਾਨ ਪਹਿਲਾਂ ਹੀ ਖਿਸਕ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਖ਼ਿਲਾਫ਼ ਕੇਸ ਦਰਜ ਕਰਕੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰ ਦਿੱਤੀ ਗਈ ਹੈ। ਕਿਸਾਨ ਨੂੰ ਭਾਰੀ ਜੁਰਮਾਨਾ ਵੀ ਹੋਵੇਗਾ ਅਤੇ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇ ਕੋਈ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾ ਰਹੀ ਹੈ। ਇਸ ਮੌਕੇ ਏਡੀਸੀ ਚਾਰੂਮਿਤਾ, ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸਡੀਐੱਮ ਡਾ. ਹਿਮਾਂਸ਼ੂ ਗੁਪਤਾ ਅਤੇ ਡੀਐੱਸਪੀ ਰਮਨਦੀਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement