For the best experience, open
https://m.punjabitribuneonline.com
on your mobile browser.
Advertisement

ਮੋਹਿਤ ਮਹਿੰਦਰਾ ਦੇ ਸਮਾਗਮ ’ਚ ਡਾ. ਗਾਂਧੀ ਦੀ ਸ਼ਮੂਲੀਅਤ ਨਾਲ ਚਰਚਾ ਛਿੜੀ

08:42 AM Apr 13, 2024 IST
ਮੋਹਿਤ ਮਹਿੰਦਰਾ ਦੇ ਸਮਾਗਮ ’ਚ ਡਾ  ਗਾਂਧੀ ਦੀ ਸ਼ਮੂਲੀਅਤ ਨਾਲ ਚਰਚਾ ਛਿੜੀ
ਪਟਿਆਲਾ ’ਚ ਸ਼ੁੱਕਰਵਾਰ ਨੂੰ ਡਾ. ਧਰਮਵੀਰ ਗਾਂਧੀ ਦਾ ਸਵਾਗਤ ਕਰਦੇ ਹੋਏ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ। -ਫੋਟੋ: ਪੀਟੀਆਈ
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 12 ਅਪਰੈਲ
ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਕਈ ਟਕਸਾਲੀ ਕਾਂਗਰਸੀ ਆਗੂ ਵਿਰੋਧ ਕਰ ਰਹੇ ਹਨ। ਇਸ ਦੇ ਬਾਵਜੂਦ ਡਾ. ਗਾਂਧੀ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਲੜਕੇ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਜਿਸ ਨਾਲ ਇਸ ਖੇਤਰ ਦੇ ਮੁੜ ਸਮੀਕਰਨ ਬਦਲ ਗਏ ਹਨ। ਉਨ੍ਹਾਂਯੂਥ ਕਾਂਗਰਸ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਤੇ ਪਛਾਣ ਪੱਤਰ ਵੰਡੇ। ਡਾ. ਗਾਂਧੀ ਨੇ ਕਿਹਾ ਕਿ ਉਹ ਤਿੰਨ ਮਹੀਨੇ ਪਹਿਲਾਂ ਕਾਂਗਰਸ ਵਿਚ ਸ਼ਾਮਲ ਹੋਣ ਲਈ ਤਿਆਰ ਨਹੀਂ ਸਨ ਕਿਉਂਕਿ ਉਹ ਸੋਚਦੇ ਸਨ ਕਿ ਮੋਹਿਤ ਮਹਿੰਦਰਾ ਵਰਗੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਪਰ ਇਸ ਵੇਲੇ ਭਾਰਤੀ ਜਨਤਾ ਪਾਰਟੀ ਨੇ ਦੇਸ਼ ਵਿਚ ਲੋਕਤੰਤਰ ਨੂੰ ਖ਼ਤਰਾ ਪੈਦਾ ਕੀਤਾ ਹੋਇਆ ਹੈ ਜਿਸ ਕਾਰਨ ਉਹ ਕਾਂਗਰਸ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਹ ਦ੍ਰਿਸ਼ਟੀਕੋਣ ਖ਼ਤਮ ਹੋ ਗਿਆ ਹੈ ਜੋ ਉਨ੍ਹਾਂ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਅੰਨਾ ਹਜ਼ਾਰੇ ਅੰਦੋਲਨ ਤੋਂ ਲਿਆ ਸੀ। ‘ਆਪ’ ਦੀ ਮੌਜੂਦਾ ਲੀਡਰਸ਼ਿਪ ’ਤੇ ਵਰ੍ਹਦਿਆਂ ਡਾ. ਗਾਂਧੀ ਨੇ ਕਿਹਾ ਕਿ ‘ਆਪ’ ਦੀ ਦੋਗਲੀ ਵਿਚਾਰਧਾਰਾ ਕਾਰਨ ਉਨ੍ਹਾਂ ਅਸਤੀਫ਼ਾ ਦਿੱਤਾ ਸੀ। ਭਾਜਪਾ ਦੇ ਇਕ ਵਾਰ ਮੁੜ ਸੱਤਾ ਵਿੱਚ ਆਉਣ ਤੋਂ ਬਾਅਦ, ਉਹ ਭਾਰਤ ਵਿੱਚ ਚੋਣਾਂ ਦੀ ਲੋਕਤੰਤਰੀ ਪ੍ਰਣਾਲੀ ਨੂੰ ਖ਼ਤਮ ਕਰ ਦੇਵੇਗੀ। ਮੋਹਿਤ ਮਹਿੰਦਰਾ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਹਲਕੇ ਵਿੱਚ ਨਵੇਂ 13 ਮੰਡਲ ਬਣਾਏ ਗਏ ਹਨ ਜਿਸ ਵਿੱਚ 373 ਨਵੇਂ ਅਹੁਦੇਦਾਰਾਂ ਨੂੰ ਸਰਟੀਫਿਕੇਟ ਅਤੇ ਸ਼ਨਾਖ਼ਤੀ ਕਾਰਡ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਦੀ ਚੋਣ ਨੂੰ ਲੈ ਕੇ ਪਾਰਟੀ ਵਿੱਚ ਕੋਈ ਮਤਭੇਦ ਨਹੀਂ ਹੈ। ਡਾ. ਗਾਂਧੀ ਦੀ ਸ਼ਲਾਘਾ ਕਰਦਿਆਂ ਮੋਹਿਤ ਨੇ ਕਿਹਾ ਕਿ ਉਹ ਪਟਿਆਲਾ ਦੇ ਹਰ ਘਰ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ।

Advertisement

Advertisement
Author Image

joginder kumar

View all posts

Advertisement
Advertisement
×