ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਕਤਸਰ ’ਚ ਮੁਲਾਜ਼ਮਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

08:02 AM May 30, 2024 IST
ਡੀਸੀ ਦਫਤਰ ਮੂਹਰੇ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ। -ਫੋਟੋ: ਪ੍ਰੀਤ

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 29 ਮਈ
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਮੁਲਾਜ਼ਮਾਂ ਵੱਲੋਂ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰ ਮੁਲਾਜ਼ਮ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟਣ ਦੇ ਰੋਸ ਵਜੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਲੋਕ ਮੁੱਦਿਆਂ ਤੋਂ ਭੱਜ ਚੁੱਕੀਆਂ ਸਰਕਾਰਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਨੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ, ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਦੇ ਰਾਜਵਿੰਦਰ ਕੌਰ, ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਦੇ ਹਰਪਾਲ ਕੌਰ, ਜੰਗਲਾਤ ਮੁਲਾਜ਼ਮ ਯੂਨੀਅਨ ਦੇ ਜਗਸੀਰ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਮਨਦੀਪ ਸਿੰਘ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਕੁਲਵਿੰਦਰ ਸਿੰਘ, ਟੈਕਨੀਕਲ ਮਕੈਨੀਕਲ ਐਂਪਲਾਈਜ਼ ਯੂਨੀਅਨ ਦੇ ਪਵਨ ਮੋਂਗਾ ਨੇ ਦੱਸਿਆ ਕਿ ਭਾਜਪਾ ਵੱਲੋਂ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ। ਇਸ ਮੌਕੇ ਟੈਕਨੀਕਲ ਮਕੈਨੀਕਲ ਐਂਪਲਾਈਜ਼ ਯੂਨੀਅਨ ਦੇ ਓਮਕਾਰ ਯਾਦਵ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਅੰਗਰੇਜ਼ ਸਿੰਘ, ਲੱਖਾ ਸਿੰਘ, ਬਲਵੀਰ ਸਿੰਘ ਆਦਿ ਸ਼ਾਮਲ ਸਨ।

Advertisement

Advertisement
Advertisement