ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦਿਵਾਉਣ ਐੱਸਕੇਐੱਮ 11 ਤੋਂ 13 ਤੱਕ ‘ਆਪ’ ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਲਗਾਏਗਾ ਧਰਨਾ

01:15 PM Aug 31, 2023 IST
ਕਿਸਾਨ ਆਗੂ ਰੁਲਦੂ ਸਿੰਘ

ਜੋਗਿੰਦਰ ਸਿੰਘ ਮਾਨ
ਮਾਨਸਾ, 31 ਅਗਸਤ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ 11 ਤੋਂ 13 ਸਤੰਬਰ ਤੱਕ ਰਾਜ ਦੇ 23 ਜ਼ਿਲ੍ਹਿਆਂ ਵਿੱਚ ’ਚ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਘਰਾਂ ਮੂਹਰੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਅੱਜ ਇਥੇ ਦੱਸਿਆ ਕਿ ਇਹ ਧਰਨੇ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਸੱਤਾ ਉਪਰ ਕਾਬਜ਼ ਭਾਰਤੀ ਜਨਤਾ ਪਾਰਟੀ ਦੇ ਰਾਜ ਵਿਚਲੇ ਪ੍ਰਮੁੱਖ ਆਗੂਆਂ ਦੇ ਘਰਾਂ ਮੂਹਰੇ ਹੀ ਲਾਏ ਜਾਣਗੇ, ਜਿਨ੍ਹਾਂ ਨੇ ਹੜ੍ਹਾਂ ਨਾਲ ਨਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਤੋਂ ਪਾਸ ਵੱਟਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਵਿਖੇ ਸੋਮ ਨਾਥ, ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ, ਡਾ. ਬਲਬੀਰ‌ ਸਿੰਘ, ਚੇਤਨ ਸਿੰਘ ਜੌੜਾ ਮਾਜਰਾ,ਫਿਰੋਜ਼ਪੁਰ ’ਚ ਭਾਜਪਾ ਦੇ ਰਾਣਾ ਸੋਢੀ, ਬੁਢਲਾਡਾ 'ਚ ਪ੍ਰਿੰਸੀਪਲ ਬੁੱਧਰਾਮ, ਕਪੂਰਥਲਾ 'ਚ ਸੰਤ ਬਲਬੀਰ ਸਿੰਘ ਸੀਚੇਵਾਲ, ਪਠਾਨਕੋਟ 'ਚ ਅਸ਼ਵਨੀ ਸ਼ਰਮਾ ਅਤੇ ਲਾਲ ਚੰਦ ਕਟਾਰੂਚੱਕ, ਰੋਪੜ 'ਚ ਹਰਜੋਤ ਬੈਂਸ ਅਤੇ ਇੱਕਬਾਲ ਸਿੰਘ ਲਾਲਪੁਰਾ, ਮੁਹਾਲੀ 'ਚ ਅਨਮੋਲ ਗਗਨ ਮਾਨ, ਹੁਸ਼ਿਆਰਪੁਰ 'ਚ ਬ੍ਰਮਸ਼ੰਕਰ ਜਿੰਪਾ, ਮੋਗਾ 'ਚ ਦਵਿੰਦਰਜੀਤ ਸਿੰਘ ਲਾਡੀ ਢੋਸ, ਜਲੰਧਰ 'ਚ ਬਲਕਾਰ ਸਿੰਘ ਅਤੇ ਐੱਮਪੀ ਸੁਸ਼ੀਲ ਕੁਮਾਰ ਰਿੰਕੂ, ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ, ਫਰੀਦਕੋਟ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੁਕਤਸਰ ਸਾਹਿਬ ' 'ਚ ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਅੰਮ੍ਰਿਤਸਰ ਸਾਹਿਬ 'ਚ ਕੁਲਦੀਪ ਸਿੰਘ ਧਾਲੀਵਾਲ, ਫਾਜ਼ਿਲਕਾ 'ਚ ਸੁਨੀਲ ਜਾਖੜ, ਤਰਨਤਾਰਨ 'ਚ ਲਾਲਜੀਤ ਸਿੰਘ ਭੁੱਲਰ ਤੇ ਬਰਨਾਲਾ 'ਚ ਮੀਤ ਹੇਅਰ ਅਤੇ ਲੰਬੀ ਵਿਖੇ ਮਨਪ੍ਰੀਤ ਬਾਦਲ ਦੇ ਘਰਾਂ ਮੂਹਰੇ ਧਰਨੇ ਦਿੱਤੇ ਜਾਣਗੇ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਾਲ ਜੁੜੇ ਇਨ੍ਹਾਂ ਆਗੂਆਂ ਨੂੰ ਸ਼ਾਂਤਮਈ ਧਰਨਿਆਂ ਦੌਰਾਨ ਉਨ੍ਹਾਂ ਦੇ ਫ਼ਰਜ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ।

Advertisement

Advertisement