ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ’ਚ ਇਮਰਾਨ ਹਮਾਇਤੀ ਜੇਤੂ ਉਮੀਦਵਾਰਾਂ ਦੇ ਟਿਕਾਣਿਆਂ ’ਤੇ ਛਾਪੇ

07:04 AM Feb 17, 2024 IST

ਲਾਹੌਰ, 16 ਫਰਵਰੀ
ਪਾਕਿਸਤਾਨ ਦੀ ਫੌਜ ਵੱਲੋਂ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ ਇਨਸਾਫ਼ (ਪੀਟੀਆਈ) ਦੀ ਹਮਾਇਤ ਨਾਲ ਜਿੱਤੇ ਆਜ਼ਾਦ ਉਮੀਦਵਾਰਾਂ ’ਤੇ ਆਪਣੀ ਵਫ਼ਾਦਾਰੀ ਬਦਲਣ ਲਈ ਦਬਾਅ ਪਾਇਆ ਜਾ ਰਿਹਾ ਹੈ। ਪਾਰਟੀ ਵਿਚਲੇ ਸੂਤਰਾਂ ਨੇ ਕਿਹਾ ਕਿ ਪੁਲੀਸ ਵੱਲੋਂ ਪੀਟੀਆਈ ਦੀ ਹਮਾਇਤ ਵਾਲੇ ਜੇਤੂ ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਸੂਬੇ ਵਿਚਲੇ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ।
ਪੰਜਾਬ ਤੇ ਖੈਬਰ ਪਖਤੂਨਖਵਾ ਸੂਬਿਆਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਉਮੀਦਵਾਰਾਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਸੰਘੀ ਜਾਂਚ ਏਜੰਸੀ ਨੇ ਇਮਰਾਨ ਦੀ ਭੈਣ ਅਲੀਮਾ ਖ਼ਾਨ ਨੂੰ ਸਰਕਾਰ ਖਿਲਾਫ ਲੋਕਾਂ ਨੂੰ ਭੜਕਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਉਧਰ ਪੀਟੀਆਈ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਉਮਰ ਅਯੂਬ ਨੇ ਕਿਸੇ ਕੇਸ ਵਿਚ ਆਪਣੀ ਸੰਭਾਵੀ ਗ੍ਰਿਫ਼ਤਾਰੀ ਦੇ ਮੱਦੇਨਜ਼ਰ ਸਥਾਨਕ ਕੋਰਟ ਤੋਂ ਪੇਸ਼ਗੀ ਜ਼ਮਾਨਤ ਹਾਸਲ ਕਰ ਲਈ ਹੈ। ਉਧਰ ਲਾਹੌਰ ਵਿਚ ਪੁਲੀਸ ਨੇ ਰਾਏਵਿੰਡ ਤੋਂ ਚੁਣੇ ਗਏ ਪੀਟੀਆਈ ਹਮਾਇਤੀ ਆਜ਼ਾਦ ਉਮੀਦਵਾਰ ਅਹਿਮਦ ਰਸ਼ੀਦ ਭੱਟੀ ਨੂੰ ਪਿਛਲੇ ਸਾਲ 9 ਮਈ ਨੂੰ ਹੋਈ ਹਿੰਸਾ ਨਾਲ ਜੁੜੇ ਕੇਸਾਂ ਵਿਚ ਗ੍ਰਿਫ਼ਤਾਰ ਕੀਤਾ ਹੈ। ਗੁੱਜਰਾਂਵਾਲਾ ਤੋਂ ਜੇਤੂ ਮੋਬੀਨ ਆਰਿਫ਼ ਜੱਟ ਅਤੇ ਅਹਿਸਨੁੱਲ੍ਹਾ ਵਿਰਕ ਦੀਆਂ ਫੈਕਟਰੀਆਂ, ਮਿੱਲਾਂ ਤੇ ਗੋਦਾਮਾ ’ਤੇ ਛਾਪੇ ਮਾਰੇ ਹਨ। -ਪੀਟੀਆਈ

Advertisement

ਇਮਰਾਨ ਦੀ ਸਜ਼ਾ ਨੂੰ ਹਾਈ ਕੋਰਟ ’ਚ ਚੁਣੌਤੀ

ਇਸਲਾਮਾਬਾਦ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਕੀਲ ਅਲੀ ਜ਼ਫ਼ਰ ਨੇ ਇਸਲਾਮਾਬਾਦ ਹਾਈ ਕੋਰਟ ਵਿੱਚ ਵੱਖੋ-ਵੱਖਰੀਆਂ ਪਟੀਸ਼ਨਾਂ ਦਾਖ਼ਲ ਕਰਕੇ ਖ਼ਾਨ ਨੂੰ ਤੋਸ਼ਾਖਾਨਾ ਤੇ ਸਾਈਫਰ ਕੇਸਾਂ ਵਿਚ ਸੁਣਾਈ ਸਜ਼ਾ ਨੂੰ ਚੁਣੌਤੀ ਦਿੱਤੀ ਹੈ। ਰੋਜ਼ਨਾਮਚਾ ‘ਡਾਅਨ’ ਮੁਤਾਬਕ ਤੋਸ਼ਾਖਾਨਾ ਕੇਸ ਨਾਲ ਸਬੰਧਤ ਪਟੀਸ਼ਨ ਵਿਚ ਸਰਕਾਰ ਤੇ ਇਹਤਸਾਬ ਬਿਊਰੋ ਨੂੰ ਧਿਰ ਬਣਾਉਂਦਿਆਂ ਹਾਈ ਕੋਰਟ ਨੂੰ ਖ਼ਾਨ ਦੀ ਸਜ਼ਾ ਮੁਅੱਤਲ ਕੀਤੇ ਜਾਣ ਦੀ ਅਪੀਲ ਕੀਤੀ ਗਈ ਹੈ। -ਪੀਟੀਆਈ

Advertisement
Advertisement