ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣਾਂ ਵਿੱਚ ‘ਆਪ’ ਨੇ ਸਭ ਕਾਇਦੇ ਕਾਨੂੰਨ ਛਿੱਕੇ ਟੰਗੇ: ਰੰਧਾਵਾ

08:50 AM Oct 03, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਤੇ ਕੁਲਬੀਰ ਜ਼ੀਰਾ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਅਕਤੂਬਰ
ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੌਰਾਨ ‘ਆਪ’ ਸਰਕਾਰ ’ਤੇ ਗੁੰਡਾਗਰਦੀ ਕਰਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦਾ ਦੋਸ਼ ਲਾਇਆ। ਉਹ ਅੱਜ ਅੰਮ੍ਰਿਤਸਰ ਵਿੱਚ ਮਜੀਠਾ ਹਲਕੇ ਦੇ ਕਾਂਗਰਸ ਇੰਚਾਰਜ ਭਗਵੰਤਪਾਲ ਸੱਚਰ ਦੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਚਚੇਰੇ ਭਰਾ ਨੂੰ ਸਰਪੰਚੀ ਦੇ ਉਮੀਦਵਾਰ ਵਜੋਂ ਚੁਣੇ ਜਾਣ ’ਤੇ ਸਰਕਾਰ ਦੀ ਨੀਅਤ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਸ਼ਹਿ ’ਤੇ ਪੰਜਾਬ ਵਿੱਚ ਗੈਂਗਸਟਰਵਾਦ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਇਸ ਤਰ੍ਹਾਂ ਅਮਨ ਸ਼ਾਂਤੀ ਦੀਆਂ ਧੱਜੀਆਂ ਉਡਾ ਰਹੀ ਹੋਵੇ ਉਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਪੀੜਤ ਪਰਿਵਾਰ ਵਾਸਤੇ ਇਨਸਾਫ਼ ਦੀ ਕਿ ਉਮੀਦ ਰੱਖੀ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਇਨਸਾਫ਼ ਦਾ ਪਾਠ ਪੜ੍ਹਾਉਣ ਵਾਲੀ ‘ਆਪ’ ਨੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ।

Advertisement

ਕੁਲਬੀਰ ਜ਼ੀਰਾ ਦਾ ਹਾਲ-ਚਾਲ ਪੁੱਛਣ ਜ਼ੀਰਾ ਪੁੱਜੇ ਸਾਬਕਾ ਉਪ ਮੁੱਖ ਮੰਤਰੀ

ਜ਼ੀਰਾ (ਹਰਮੇਸ਼ਪਾਲ ਨੀਲੇਵਾਲ):

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਹਲਕਾ ਜ਼ੀਰਾ ਵਿੱਚ ਸਰਪੰਚੀ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਸ਼ਰੇਆਮ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰਾਂ ਵੱਲੋਂ ਸਰਪੰਚੀ ਚੋਣਾਂ ਲਈ 4 ਅਕਤੂਬਰ ਨੂੰ ਹਰ ਹਾਲਤ ਵਿੱਚ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਸਾਬਕਾ ਉਪ ਮੁੱਖ ਮੰਤਰੀ ਸ੍ਰੀ ਰੰਧਾਵਾ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦਾ ਹਾਲ-ਚਾਲ ਜਾਣਨ ਲਈ ਜ਼ੀਰਾ ਪੁੱਜੇ ਸਨ। ਜ਼ੀਰਾ ਵਿੱਚ ਪਿਛਲੇ ਦਿਨੀਂ ਨਾਮਜ਼ਦਗੀਆਂ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਰਕਰਾਂ ਦਰਮਿਆਨ ਝੜਪ ਹੋ ਗਈ ਸੀ, ਜਿਸ ਵਿੱਚ ਕੁਲਬੀਰ ਸਿੰਘ ਜ਼ੀਰਾ ਵੀ ਜ਼ਖਮੀ ਹੋ ਗਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ‘ਆਪ’ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਉਸ ਨੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਵਿੱਚ ਸਰਪੰਚੀ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਨੂੰ ਲੈ ਕੇ ‘ਆਪ’ ਨੇ ਕਾਂਗਰਸ ਦੇ ਵਰਕਰਾਂ ਨਾਲ ਸ਼ਰੇਆਮ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ 4 ਅਕਤੂਬਰ ਨੂੰ ਹਰ ਹਾਲਤ ਵਿੱਚ ਕਾਂਗਰਸੀ ਉਮੀਦਵਾਰਾਂ ਵੱਲੋਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਜ਼ੀਰਾ ਵਿਖੇ ਪਹੁੰਚ ਕੇ ਕਾਂਗਰਸੀ ਉਮੀਦਵਾਰਾਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਵਿੱਚ ਸਰਪੰਚੀ ਦੀਆਂ ਚੋਣਾਂ ਪੁਰਅਮਨ ਕਰਵਾਉਣ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ। ਇਸ ਮੌਕੇ ਕੁਲਬੀਰ ਜ਼ੀਰਾ ਨੇ ਦੋਸ਼ ਲਾਇਆ ਕਿ ‘ਆਪ’ ਵਰਕਰਾਂ ਨੇ ਪੁਲੀਸ ਦੀ ਸ਼ਹਿ ’ਤੇ ਸ਼ਰੇਆਮ ਗੁੰਡਾਗਰਦੀ ਦਾ ਨਾਚ ਕੀਤਾ ਹੈ।

Advertisement

‘ਆਪ’ ਨੇ ਕਦੇ ਵੀ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ ਦਿੱਤੀ: ਧਾਲੀਵਾਲ

ਕਾਂਗਰਸ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਆਪ’ ਨੇ ਕਦੇ ਵੀ ਕਿਸੇ ਗੈਂਗਸਟਰ ਜਾਂ ਸਮਾਜ ਵਿਰੋਧੀ ਅਨਸਰਾਂ ਦੀ ਸਰਪ੍ਰਸਤੀ ਨਹੀਂ ਕੀਤੀ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰ ਵੱਲੋਂ ਲਾਏ ਦੋਸ਼ਾਂ ਦੀ ਨਿੰਦਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਕਈ ਪੇਂਡੂ ਖੇਤਰਾਂ ਵਿੱਚ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਗੈਂਗਸਟਰਾਂ ਦੀ ਸ਼ਮੂਲੀਅਤ ਦੇ ਦਾਅਵੇ ਕਰਨ ਵਾਲੇ ਇਸ ਤੱਥ ਨੂੰ ਭੁੱਲ ਗਏ ਹਨ ਕਿ ਗੈਂਗਸਟਰ ਕਲਚਰ ਕਾਂਗਰਸ ਦੇ ਰਾਜ ਦੌਰਾਨ ਹੀ ਵਧਿਆ ਸੀ।

Advertisement