ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਟਿਆਲਾ ਜ਼ਿਲ੍ਹੇ ਵਿੱਚ 50 ਫੀਸਦੀ ਬੱਚੀਆਂ ਖੂਨ ਦੀ ਕਮੀ ਤੋਂ ਪੀੜਤ

06:50 AM Jul 04, 2024 IST

ਪੱਤਰ ਪ੍ਰੇਰਕ
ਪਟਿਆਲਾ, 3 ਜੁਲਾਈ
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਅਨੀਮੀਆ ਮੁਕਤ ਕਰਨ ਲਈ ‘ਪ੍ਰਾਜੈਕਟ ਸ਼ਕਤੀ’ ਦੀ ਸ਼ੁਰੂਆਤ ਕੀਤੀ ਹੈ। ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿੱਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਪਾਇਲਟ ਪ੍ਰਾਜੈਕਟ ਵਜੋਂ ਰਾਜਪੁਰਾ ਦੇ 42 ਸਕੂਲਾਂ ਨੂੰ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੀ ਸਫ਼ਲਤਾ ਬਾਅਦ ਪੂਰੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਕਿ ਬੱਚੀਆਂ ਨੂੰ ਖ਼ੂਨ ਦੀ ਘਾਟ ਤੋਂ ਮੁਕਤ ਕਰਕੇ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 10 ਤੋਂ 19 ਸਾਲ ਦੀਆਂ ਲੜਕੀਆਂ ਦੇ ਖ਼ੂਨ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਖੁਰਾਕ ਮੁਹੱਈਆ ਕਰਵਾਈ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਿਹਤ ਵਿਭਾਗ ਵੱਲੋਂ ਕਰਵਾਈ ਗਈ ਜਾਂਚ ਵਿੱਚ ਪਾਇਆ ਗਿਆ ਹੈ ਕਿ 50 ਫੀਸਦੀ ਤੋਂ ਵੱਧ ਵਿਦਿਆਰਥਣਾਂ ਖ਼ੂਨ ਦੀ ਕਮੀ ਦਾ ਸ਼ਿਕਾਰ ਹਨ, ਇਸ ਪ੍ਰਾਜੈਕਟ ਨਾਲ ਜਿੱਥੇ ਵਿਦਿਆਰਥਣਾਂ ਦੀ ਥੈਲਾਸੀਮੀਆ ਦੇ ਨਾਲ-ਨਾਲ ਪੂਰੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਖ਼ੂਨ ਦੀ ਕਮੀ ਹੋਣ ਵਾਲੀਆਂ ਗੰਭੀਰ ਅਲਾਮਤਾਂ ਬਾਰੇ ਸੁਚੇਤ ਕੀਤਾ ਜਾਵੇਗਾ। ਪ੍ਰਾਜੈਕਟ ਲਾਂਚ ਕਰਨ ਸਮੇਂ ਸਿਵਲ ਸਰਜਨ ਡਾ. ਸੰਜੇ ਗੋਇਲ ਸਮੇਤ ਸਿਹਤ ਵਿਭਾਗ ਤੇ ਸਿੱਖਿਆ ਦੇ ਨੁਮਾਇੰਦੇ ਮੌਜੂਦ ਸਨ।

Advertisement

Advertisement
Advertisement