‘ਨੋ ਡਿਊ ਸਰਟੀਫ਼ਿਕੇਟ’ ਦੀ ਥਾਂ ਹੁਣ ਤਸਦੀਕਸ਼ੁਦਾ ਹਲਫ਼ਨਾਮਾ ਵੀ ਦਿੱਤਾ ਜਾ ਸਕੇਗਾ
10:18 AM Sep 30, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਸਤੰਬਰ
ਪੰਜਾਬ ਵਿੱਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ‘ਨੋ ਡਿਊ ਸਰਟੀਫ਼ਿਕੇਟ’ ਹਾਸਲ ਕਰਨ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਨੇ ‘ਨੋ ਡਿਊ ਸਰਟੀਫ਼ਿਕੇਟ’ ਦੀ ਥਾਂ ਨੋਟਰੀ ਤੋਂ ਤਸਦੀਕਸ਼ੁਦਾ ਹਲਫ਼ਨਾਮਾ ਮਨਜ਼ੂਰ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਬਾਰੇ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਉਕਤ ਸਰਟੀਫਿਕੇਟ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਮੈਜਿਸਟਰੇਟ ਜਾਂ ਨੌਟਰੀ ਤੋਂ ਤਸਦੀਕਸ਼ੂਦਾ ਹਲਫ਼ਨਾਮਾ ਵੀ ਦਾਇਰ ਕਰ ਸਕਦਾ ਹੈ, ਜਿਸ ਵਿੱਚ ਸਬੰਧਤ ਅਥਾਰਟੀ ਦੇ ਕਿਸੇ ਟੈਕਸ ਜਾਂ ਹੋਰ ਬਕਾਏ ਦੇ ਦੇਣਦਾਰ ਨਾਂ ਹੋਣ ਬਾਰੇ ਸਪਸ਼ਟ ਕੀਤਾ ਜਾਵੇਗਾ।
Advertisement
Advertisement
Advertisement