ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਬਾਸਮਤੀ ਦੀ ਲੁਆਈ ਹੇਠ ਰਕਬਾ 12.58 ਫ਼ੀਸਦੀ ਵਧਿਆ

08:22 AM Aug 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਫ਼ਸਲੀ ਵਿਭਿੰਨਤਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਦਕਾ ਪੰਜਾਬ ਵਿੱਚ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਦੀ ਲੁਆਈ ਹੇਠ ਰਕਬੇ ਵਿੱਚ 12.58 ਫ਼ੀਸਦ ਵਾਧਾ ਹੋਇਆ ਹੈ। ਇਸ ਵਾਰ ਪੰਜਾਬ ਵਿੱਚ 6.71 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ ਜਦਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਸ੍ਰੀ ਖੁੱਡੀਆਂ ਨੇ ਕਿਹਾ ਕਿ ਸੂਬੇ ਵਿੱਚ ਬਾਸਮਤੀ ਦੀ ਲੁਆਈ ਵਿੱਚ ਅੰਮ੍ਰਿਤਸਰ ਸਭ ਤੋਂ ਮੋਹਰੀ ਰਿਹਾ ਹੈ ਜਿੱਥੇ 1.46 ਲੱਖ ਹੈਕਟੇਅਰ ਰਕਬੇ ਵਿੱਚ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ। ਇਸ ਤੋਂ ਬਾਅਦ ਮੁਕਤਸਰ ਜ਼ਿਲ੍ਹੇ ਵਿੱਚ 1.10 ਲੱਖ ਹੈਕਟੇਅਰ, ਫਾਜ਼ਿਲਕਾ ਵਿੱਚ 84.9 ਹਜ਼ਾਰ ਹੈਕਟੇਅਰ, ਤਰਨ ਤਾਰਨ ਵਿੱਚ 72.5 ਹਜ਼ਾਰ ਹੈਕਟੇਅਰ ਅਤੇ ਸੰਗਰੂਰ ਜ਼ਿਲ੍ਹੇ ਵਿੱਚ 49.8 ਹਜ਼ਾਰ ਹੈਕਟੇਅਰ ਨਾਲ ਸਭ ਤੋਂ ਵੱਧ ਰਕਬੇ ਵਿੱਚ ਬਾਸਮਤੀ ਲਾਈ ਗਈ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਪਿਛਲੇ ਸਾਲ ਦੇ ਮੁਕਾਬਲੇ 46.5 ਫ਼ੀਸਦ ਵੱਧ ਕੀਤੀ ਗਈ ਹੈ। ਪਾਣੀ ਦੀ ਬੱਚਤ ਲਈ ਇਸ ਸਾਲ ਸੂਬੇ ਭਰ ਵਿੱਚ 2.52 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ ਜੋ ਪਿਛਲੇ ਸਾਲ ਸਿਰਫ਼ 1.72 ਲੱਖ ਏਕੜ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਾਸਮਤੀ ’ਤੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਹੈ ਤਾਂ ਕਿ ਪੰਜਾਬ ਦੀ ਬਾਸਮਤੀ ਦੀ ਗੁਣਵੱਤਾ ਨੂੰ ਵਿਸ਼ਵ ਪੱਧਰੀ ਬਣਾ ਇਸ ਦੇ ਨਿਰਯਾਤ ਨੂੰ ਵਧਾ ਕੇ ਕਿਸਾਨਾਂ ਦੀ ਆਮਦਨ ਹੋਰ ਵਧਾਈ ਜਾ ਸਕੇ।

Advertisement

Advertisement