ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾਏ

08:06 AM Jun 19, 2024 IST
ਜਲੰਧਰ ’ਚ ਗਰਮੀ ਤੋਂ ਬਚਣ ਲਈ ਸਿਰ-ਮੂੰਹ ਢੱਕ ਕੇ ਸਕੂਟਰੀ ’ਤੇ ਜਾਂਦੀਆਂ ਹੋਈਆਂ ਮੁਟਿਆਰਾਂ। -ਫੋਟੋ: ਸਰਬਜੀਤ ਸਿੰਘ

ਆਤਿਸ਼ ਗੁਪਤਾ
ਚੰਡੀਗੜ੍ਹ, 18 ਜੂਨ
ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪਿਛਲੇ 10-15 ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਦਾ ਕਹਿਰ ਅੱਜ ਵੀ ਲਗਾਤਾਰ ਜਾਰੀ ਰਿਹਾ। ਅੱਜ ਸਵੇਰ ਤੋਂ ਹੀ ਤਿੱਖੀ ਧੁੱਪ ਦੇ ਨਾਲ-ਨਾਲ ਗਰਮ ਹਵਾਵਾਂ ਚੱਲੀਆਂ, ਜਿਸ ਕਰਕੇ ਲੋਕ ਘੱਟ ਹੀ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਗਰਮੀ ਕਰਕੇ ਸੂੂਬੇ ਭਰ ਦੀਆਂ ਸੜਕਾਂ ਤੇ ਸ਼ਹਿਰਾਂ ਵਿੱਚ ਦੁਪਹਿਰ ਵੇਲੇ ਸੰਨਾਟਾ ਪਸਰਿਆ ਹੋਇਆ ਸੀ, ਹਾਲਾਂਕਿ ਸ਼ਾਮ ਸਮੇਂ ਹਲਕੀ ਚਹਿਲ-ਪਹਿਲ ਜ਼ਰੂਰ ਦੇਖਣ ਨੂੰ ਮਿਲੀ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦਾ ਤਾਪਮਾਨ ਆਮ ਨਾਲੋਂ 7 ਡਿਗਰੀ ਸੈਲਸੀਅਸ ਤੱਕ ਵੱਧ ਦਰਜ ਕੀਤਾ ਗਿਆ। ਅੱਜ ਸੂਬੇ ਵਿੱਚ ਸਮਰਾਲਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿਥੇ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 29.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਧਰ ਮੌਸਮ ਵਿਭਾਗ ਨੇ 19 ਤੇ 20 ਜੂਨ ਨੂੰ ਗਰਮੀ ਪੈਣ ਸਬੰਧੀ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ 19, 20 ਤੇ 21 ਜੂਨ ਨੂੰ ਯੈਲੋ ਅਲਰਟ ਦੇ ਬਾਵਜੂਦ ਮੌਸਮ ਵਿੱਚ ਪੱਛਮੀ ਵਿਗਾੜ ਸਰਗਰਮ ਹੋ ਰਿਹਾ ਹੈ। ਇਸ ਕਾਰਨ ਕਈ ਥਾਵਾਂ ’ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੀ ਕਿਣ-ਮਿਣ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੀਂਹ ਪੈਣ ਕਰ ਕੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ। ਮੀਂਹ ਕਰਕੇ ਕਿਸਾਨਾਂ ਨੂੰ ਰਾਹਤ ਮਿਲੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋ ਚੁੱਕੀ ਹੈ ਪਰ ਵੱਡੀ ਗਿਣਤੀ ਵਿੱਚ ਕਿਸਾਨ ਅਤਿ ਦੀ ਗਰਮੀ ਪੈਣ ਕਰਕੇ ਮੀਂਹ ਦੀ ਉਡੀਕ ਕਰ ਰਹੇ ਹਨ। ਉਧਰ ਗਰਮੀ ਪੈਣ ਕਰਕੇ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਲਗਾਤਾਰ ਵਧ ਰਹੀ ਹੈ। ਸੂਬੇ ਵਿੱਚ ਅੱਜ ਬਿਜਲੀ ਦੀ ਮੰਗ 16000 ਮੈਗਾਵਾਟ ਦੇ ਕਰੀਬ ਪਹੁੰਚ ਗਈ। ਇਹ ਅੱਜ ਤੱਕ ਦੀ ਸਭ ਤੋਂ ਵੱਧ ਮੰਗ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 45.4, ਲੁਧਿਆਣਾ ਵਿੱਚ 42.9, ਪਟਿਆਲਾ ਵਿੱਚ 43.8, ਪਠਾਨਕੋਟ ਵਿੱਚ 45.4, ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

Advertisement

Advertisement