ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਵਿੱਚ ‘ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਣ’

10:54 AM Nov 08, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 7 ਨਵੰਬਰ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਵਿਭਾਗ ਮੁਖੀ ਡਾ. ਗੁਰਮੁਖ ਸਿੰਘ ਦੀ ਦੇਖ-ਰੇਖ ਹੇਠ ‘ਡਾ. ਬਲਕਾਰ ਸਿੰਘ ਯਾਦਗਾਰੀ ਭਾਸ਼ਣ-ਲੜੀ’ ਤਹਿਤ ਵਿਦਵਾਨ ਡਾ. ਆਤਮ ਸਿੰਘ ਰੰਧਾਵਾ ਦਾ ਭਾਸ਼ਣ ਕਰਵਾਇਆ ਗਿਆ। ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਰੰਧਾਵਾ ਨੇ ਇਸ ਭਾਸ਼ਣ ਰਾਹੀਂ ‘ਕਵਿਤਾ ਕਿਵੇਂ ਪੜ੍ਹੀਏ’ ਵਿਸ਼ੇ ਉੱਤੇ ਗੱਲ ਕੀਤੀ। ਮੰਚ ਸੰਚਾਲਨ ਕਰਦਿਆਂ ਡਾ. ਰਾਜਵਿੰਦਰ ਢੀਂਡਸਾ ਨੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸੀ। ਡਾ. ਰੰਧਾਵਾ ਨੇ ਕਵਿਤਾ ਦੇ ਮਾਮਲੇ ਵਿੱਚ ਮੁੱਖ ਤੌਰ ’ਤੇ ਤਿੰਨ ਪੱਖਾਂ ਤੋਂ ਗੱਲ ਕੀਤੀ ਕਿ ਕਵਿਤਾ ਕੀ ਹੈ, ਕਵਿਤਾ ਨੂੰ ਹੁਣ ਤੱਕ ਕਿਹੜੀਆਂ ਵਿਧੀਆਂ ਅਤੇ ਕਿਹੜੇ ਦ੍ਰਿਸ਼ਟੀਕੋਣਾਂ ਜਾਂ ਕਸੌਟੀਆਂ ਨਾਲ ਸਮਝਿਆ ਜਾਂਦਾ ਰਿਹਾ ਹੈ। ਤੀਜਾ ਪੱਖ ਇਹ ਰਿਹਾ ਕਿ ਅੱਜ ਦੇ ਸਮੇਂ ਵਿੱਚ ਕਵਿਤਾ ਨੂੰ ਕਿਵੇਂ ਸਮਝਿਆ ਜਾਣਾ ਚਾਹੀਦਾ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੇ ਕਿਹਾ ਕਿ ਸਮੇਂ ਦੇ ਹਿਸਾਬ ਨਾਲ ਬਦਲ ਰਹੇ ਕਾਵਿ-ਮੁਹਾਵਰੇ ਨਾਲ ਪਾਠਕ ਦੀ ਪੜ੍ਹਨਯੋਗਤਾ ਦਾ ਵਿਗਸਣਾ ਵੀ ਜ਼ਰੂਰੀ ਹੈ। ਮੁੱਖ ਮਹਿਮਾਨ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਕਵੀ ਸਵਰਨਜੀਤ ਸਵੀ ਨੇ ਕਿਹਾ ਕਿ ਕਵਿਤਾ ਪੜ੍ਹਨਾ ਅਤੇ ਰਚਣਾ ਮੁੱਖ ਤੌਰ ਉੱਤੇ ਬੰਦੇ ਅੰਦਰਲੀ ਜਗਿਆਸਾ ਨੂੰ ਮੁਖਾਤਿਬ ਹੋਣਾ ਹੈ। ਉਨ੍ਹਾਂ ਇਸ ਮੌਕੇ ਆਪਣੀਆਂ ਰਚਨਾਵਾਂ ਵੀ ਸੁਣਾਈਆਂ। ਇਹ ਇਸ ਲੜੀ ਦਾ ਨੌਵਾਂ ਭਾਸ਼ਣ ਸੀ। ਅੰਤ ’ਚ ਡਾ. ਸੁਰਜੀਤ ਸਿੰਘ ਨੇ ਧੰਨਵਾਦੀ ਮਤਾ ਪੇਸ਼ ਕੀਤੇ।

Advertisement

Advertisement