ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਮੁਟਿਆਰ ਸਣੇ ਦੋ ਹਲਾਕ, ਦੋ ਜ਼ਖ਼ਮੀ

06:51 AM Jun 04, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਜੂਨ
ਸੜਕ ਹਾਦਸਿਆਂ ਵਿੱਚ ਮੁਟਿਆਰ ਸਮੇਤ ਦੋ ਜਣਿਆਂ ਦੀ ਮੌਤ ਹੋ ਗਈ ਹੈ ਜਦਕਿ ਦੋ ਜ਼ਖ਼ਮੀ ਹੋ ਗਏ। ਪਿੰਡ ਬੁਰਜ ਕਾਹਨ ਸਿੰਘ ਵਾਲਾ (ਜ਼ਿਲ੍ਹਾ ਬਠਿੰਡਾ) ਵਾਸੀ ਹਰਪਿੰਦਰ ਸਿੰਘ ਨੇ ਥਾਣਾ ਸਾਹਨੇਵਾਲ ਨੂੰ ਦੱਸਿਆ ਕਿ ਉਹ ਆਪਣੇ ਮਾਮੇ ਅਸਲਮ ਅਲੀ (38 ਸਾਲ) ਵਾਸੀ ਗਿੱਲ ਪੱਤੀ ਜ਼ਿਲ੍ਹਾ ਬਠਿੰਡਾ ਨਾਲ ਆਪੋ-ਆਪਣੇ ਵਾਹਨਾਂ ’ਤੇ ਜਾ ਰਹੇ ਸਨ। ਪਿੰਡ ਜਸਪਾਲ ਬਾਂਗਰ ਨੇੜੇ ਅਸਲਮ ਅਲੀ ਦੀ ਗੱਡੀ ਪੈਂਚਰ ਹੋ ਗਈ। ਜਦੋਂ ਉਹ ਟਾਇਰ ਬਦਲ ਕੇ ਜਾਣ ਲੱਗਿਆ ਤਾਂ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰੀ ਦਿੱਤੀ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸੇ ਤਰ੍ਹਾਂ ਮੇਨ ਗਲੀ ਢੋਲੇਵਾਲ ਵਾਸੀ ਗੁਰਪ੍ਰੀਤ ਕੌਰ ਨੇ ਸਾਹਨੇਵਾਲ ਪੁਲੀਸ ਨੂੰ ਦੱਸਿਆ ਕਿ ਉਸਦੀ ਲੜਕੀ ਅਮਨਦੀਪ ਕੌਰ (27 ਸਾਲ) ਆਪਣੇ ਜਾਣਕਾਰ ਲੜਕੇ ਵਰੁਣ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ ਸਾਹਨੇਵਾਲ ਵਿਖੇ ਮੇਨ ਰੋਡ ’ਤੇ ਸਥਿਤ ਭਰਾਵਾਂ ਦਾ ਢਾਬਾ ਨੇੜੇ ਕਿਸੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅਮਨਦੀਪ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਵਰੁਣ ਜ਼ਖ਼ਮੀ ਹੋ ਗਿਆ। ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਪੋਸਟਮਾਰਟਮ ਮਗਰੋਂ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਪੁਲੀਸ ਵੱਲੋਂ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਇੱਕ ਹੋਰ ਹਾਦਸੇ ਵਿੱਚ ਕਾਰਾਂ ਦੀ ਟੱਕਰ ’ਚ ਲੜਕੀ ਜ਼ਖ਼ਮੀ ਹੋ ਗਈ ਹੈ। ਮੰਡੀ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਾਸੀ ਅਨਿਲ ਕੁਮਾਰ ਨੇ ਦੱਸਿਆ ਹੈ ਕਿ ਢੰਡਾਰੀ ਨੇੜੇ ਨਵੀਨ ਕੁਮਾਰ ਵੱਲੋਂ ਬਿਨਾਂ ਇੰਡੀਕੇਟਰ ਦਿੱਤਿਆਂ ਕੱਟ ਮਾਰਨ ਕਾਰਨ ਦੋਵਾਂ ਵਾਹਨਾਂ ਦੀ ਟੱਕਰ ਹੋ ਗਈ। ਹਾਦਸੇ ਵਿੱਚ ਲੜਕੀ ਮਾਨਵੀ ਕੌਸ਼ਲ ਗੰਭੀਰ ਜ਼ਖ਼ਮੀ ਹੋ ਗਈ ਹੈ।

Advertisement

Advertisement
Advertisement