For the best experience, open
https://m.punjabitribuneonline.com
on your mobile browser.
Advertisement

ਸਕਿੱਟ ਮੁਕਾਬਲੇ ’ਚ ਜੇਸੀਡੀਏਵੀ ਕਾਲਜ ਦੋਇਮ

07:39 AM Jul 20, 2024 IST
ਸਕਿੱਟ ਮੁਕਾਬਲੇ ’ਚ ਜੇਸੀਡੀਏਵੀ ਕਾਲਜ ਦੋਇਮ
ਕੈਂਪ ਦੌਰਾਨ ਸਰਟੀਫਿਕੇਟ ਹਾਸਲ ਕਰਦੇ ਹੋਏ ਜੇਸੀਡੀਏਵੀ ਕਾਲਜ ਦੇ ਵਿਦਿਆਰਥੀ।
Advertisement

ਪੱਤਰ ਪ੍ਰੇਰਕ
ਦਸੂਹਾ, 19 ਜੁਲਾਈ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਲਈ ਯੂਥ ਲੀਡਰਸ਼ਿਪ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਸਾਬਕਾ ਲੋਕ ਸਭਾ ਮੈਂਬਰ ਅਤੇ ਸਾਬਕਾ ਰਾਜਪਾਲ ਚੰਡੀਗੜ੍ਹ ਸੱਤਿਆਪਾਲ ਜੈਨ ਨੇ ਕੀਤਾ। ਇਸ ਮੌਕੇ ਯੁਵਕ ਭਲਾਈ ਵਿਭਾਗ ਦੇ ਨਿਰਦੇਸ਼ਕ ਰੋਹਿਤ ਕੁਮਾਰ, ਸਹਾਇਕ ਨਿਰਦੇਸ਼ਕ ਤਜਿੰਦਰ ਗਿੱਲ ਵੀ ਮੌਜੂਦ ਸਨ। ਕਾਲਜ ਦੇ ਪ੍ਰਿੰ. ਰਾਕੇਸ਼ ਮਾਹਜਨ ਅਤੇ ਯੂਥ ਵੈਲਫੇਅਰ ਕਲੱਬ ਦੇ ਕੋਆਰਡੀਨੇਟਰ ਡਾ. ਅਮਨਦੀਪ ਰਾਣਾ ਨੇ ਦੱਸਿਆ ਕਿ ਕੈਂਪ ਵਿੱਚ ਯੂਨੀਵਰਸਿਟੀ ਦੇ 27 ਕਾਲਜਾਂ ਦੇ ਕਰੀਬ 100 ਵਿਦਿਆਰਥੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਸਿਰਫ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਵੀ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਅਮਰਵੀਰ ਸਿੰਘ, ਰੋਬਿਨ ਸਿੰਘ, ਵਿਸ਼ਾਲੀ ਅਤੇ ਰੀਆ ਸ਼ਾਮਲ ਸਨ। ਕੈਂਪ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਲੇਖ ਲਿਖਣ ਤੇ ਸਕਿੱਟ ਆਦਿ ਮੁਕਾਬਲੇ ਕਰਵਾਏ ਗਏ। ਸਕਿੱਟ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਿਲ ਕੀਤਾ। ਕੈਂਪ ਦੌਰਾਨ ਸੂਫੀ ਗਾਇਕ ਕੰਨਵਰ ਗਰੇਵਾਲ ਸਣੇ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਨੇ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਪ੍ਰਿੰ. ਰਾਕੇਸ਼ ਮਹਾਜਨ ਨੇ ਕੈਂਪ ਤੋਂ ਪਰਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

Advertisement
Advertisement
Author Image

sanam grng

View all posts

Advertisement