ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਕਈ ਥਾਈਂ ਮੀਂਹ ਨਾਲ ਤੇਜ਼ ਹਵਾਵਾਂ ਚੱਲੀਆਂ

08:46 AM Apr 28, 2024 IST
ਚੰਡੀਗੜ੍ਹ ਦੇ ਇੱਕ ਚੌਕ ’ਚ ਭਰੇ ਪਾਣੀ ਵਿੱਚੋਂ ਲੰਘਦੇ ਹੋਏ ਰਾਹਗੀਰ। -ਫੋਟੋ: ਨਿਤਿਨ ਮਿੱਤਲ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਪੰਜਾਬ ਵਿੱਚ ਪਿਛਲੇ ਚੌਵੀ ਘੰਟਿਆਂ ਦੌਰਾਨ ਕਈ ਥਾਵਾਂ ’ਤੇ ਮੀਂਹ ਪਿਆ ਤੇ ਤੇਜ਼ ਹਵਾਵਾਂ ਚੱਲੀਆਂ। ਕੁਝ ਥਾਵਾਂ ’ਤੇ ਗੜੇ ਪੈਣ ਦੀ ਖ਼ਬਰ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 29 ਅਪਰੈਲ ਤੱਕ ਅਜਿਹਾ ਮੌਸਮ ਰਹਿ ਸਕਦਾ ਹੈ। ਮੀਂਹ ਨਾਲ ਪੰਜਾਬ ਵਿੱਚ ਵਾਢੀ ਦਾ ਕੰਮ ਅਤੇ ਮੰਡੀਆਂ ਕਣਕ ਦੀ ਭਰਾਈ ਦਾ ਕੰਮ ਪ੍ਰਭਾਵਿਤ ਹੋਇਆ ਹੈ। ਪੰਜਾਬ ਵਿੱਚ ਲੰਘੀ ਰਾਤ ਇਕ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਹਲਕਾ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਫਿਰੋਜ਼ਪੁਰ, ਪਠਾਨਕੋਟ ਤੇ ਰੂਪਨਗਰ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਨੇ 28 ਤੇ 29 ਅਪਰੈਲ ਨੂੰ ਮੌਸਮ ਖ਼ਰਾਬ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਮੌਸਮ ਵਿਗਿਆਨੀਆਂ ਨੇ 28 ਅਪਰੈਲ ਲਈ ਪੀਲਾ ਤੇ 29 ਅਪਰੈਲ ਲਈ ਸੰਗਤਰੀ ਅਲਰਟ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਵਾਢੀ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਆਪਣੀਆਂ ਫਸਲਾਂ ਵੇਚਣ ਲਈ ਮੰਡੀਆਂ ਵਿੱਚ ਲਿਆ ਰਹੇ ਹਨ। ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 76.88 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 72.62 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ 9.7 ਐੱਮਐੱਮ, ਅੰਮ੍ਰਿਤਸਰ ਵਿੱਚ 7.3 ਐੱਮਐੱਮ, ਲੁਧਿਆਣਾ ਵਿੱਚ 4.4 ਐੱਮਐੱਮ, ਗੁਰਦਾਸਪੁਰ ਵਿੱਚ 3.2 ਐੱਮਐੱਮ, ਨਵਾਂਸ਼ਹਿਰ ਵਿੱਚ 2.1 ਐੱਮਐੱਮ, ਫਿਰੋਜ਼ਪੁਰ ਵਿੱਚ 2.5 ਐੱਮਐੱਮ ਤੇ ਰੋਪੜ ਵਿੱਚ 2.5 ਐੱਮਐੱਮ ਮੀਂਹ ਪਿਆ ਹੈ।

Advertisement

Advertisement
Advertisement