ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ੍ਰੀ ਮੁਕਤਸਰ ਸਾਹਿਬ ’ਚ ਵਿਜੀਲੈਂਸ ਨੇ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸ ਦਾ ਨਿੱਜੀ ਸਹਾਇਕ ਕਾਬੂ ਕੀਤਾ

08:05 PM Jun 29, 2023 IST

ਚੰਡੀਗੜ੍ਹ, 27 ਜੂਨ

Advertisement

ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀਏ ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸ ਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀਏ ਖ਼ਿਲਾਫ਼ ਥਾਣਾ ਵਿਜੀਲੈਂਸ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Tags :
ਸਹਾਇਕਸਾਹਿਬਸ੍ਰੀਕਾਬੂਕੀਤਾਨਿੱਜੀਪਟਵਾਰੀਮੁਕਤਸਰਰਿਸ਼ਵਤਰੁਪਏਲੈਂਦਾਵਿਜੀਲੈਂਸ