ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਾਇਕਵਾਂਡੋ ’ਚ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

08:35 AM Jul 22, 2024 IST
ਤਾਇਕਵਾਂਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੁਸ਼ਿਆਰਪੁਰ ਟੀਮ ਦੇ ਖਿਡਾਰੀ ਪ੍ਰਬੰਧਕਾਂ ਨਾਲ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 21 ਜੁਲਾਈ
ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵੱਲੋਂ ਕਰਵਾਈ ਗਈ 27ਵੀਂ ਜੂਨੀਅਰ ਅਤੇ 7ਵੀਂ ਕੈਡਿਟ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਹੁਸ਼ਿਆਰਪੁਰ ਸਪੋਰਟਸ ਐਸੋਸੀਏਸ਼ਨ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਸੁਲੇਰੀਆ, ਟੀਮ ਇੰਚਾਰਜ ਅਜੇ ਕੁਮਾਰ ਅਤੇ ਕੋਚ ਅਭਿਸ਼ੇਕ ਠਾਕੁਰ ਦੀ ਅਗਵਾਈ ਹੇਠ ਟੀਮ ਨੇ ਲੁਧਿਆਣਾ ਵਿੱਚ ਹੋਈ ਚੈਂਪੀਅਨਸ਼ਿਪ ’ਚ ਭਾਗ ਲਿਆ। ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਦਾ, ਤਿੰਨ ਚਾਂਦੀ ਅਤੇ ਦੋ ਕਾਂਸੇ ਦੇ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਵਿੱਚ ਮੰਥਨ ਧੀਮਾਨ ਨੇ ਸੋਨੇ ਦਾ, ਰਿਧੀ ਸਹਿਗਲ, ਜਸ਼ਨਜੋਤ ਤੇ ਸ਼੍ਰੇਅਸ ਨੇ ਚਾਂਦੀ ਦੇ ਅਤੇ ਅਨਮੋਲ ਤੇ ਸ਼੍ਰੇਅਸ ਨੇ ਕਾਂਸੇ ਦੇ ਮੈਡਲ ਜਿੱਤੇ। ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪਾਲ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਮੈਡਲ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਸੋਨੇ ਦਾ ਮੈਡਲ ਜਿੱਤਣ ਵਾਲਾ ਖਿਡਾਰੀ ਮੰਥਨ ਧੀਮਾਨ ਵਿਸ਼ਾਖਾਪਟਨਮ ਵਿੱਚ ਹੋਣ ਵਾਲੀ ਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਭਾਗ ਲਵੇਗਾ।

Advertisement

Advertisement