ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ’ਚ ਅਗਨੀਵੀਰ ਦੀ ਪ੍ਰੀਖਿਆ ਦੇ ਕੇ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਹਲਾਕ

08:27 AM Apr 25, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 24 ਅਪਰੈਲ
ਦਿੱਲੀ-ਅੰਬਾਲਾ ਹਾਈਵੇਅ ’ਤੇ ਸਥਿਤ ਇਕ ਪ੍ਰੀਖਿਆ ਕੇਂਦਰ ’ਚ ਅਗਨੀਵੀਰ ਦੀ ਪ੍ਰੀਖਿਆ ਦੇ ਕੇ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸ਼ਾਸਤਰੀ ਕਲੋਨੀ ਕੱਟ ਕੋਲ ਵਾਪਰੇ ਇਕ ਹਾਦਸੇ ਵਿੱਚ ਮੌਤ ਹੋ ਗਈ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਛਛਰੌਲੀ, ਜ਼ਿਲ੍ਹਾ ਯਮੁਨਾਨਗਰ ਦੇ ਮੁਹੰਮਦ ਅਮੀਰ ਅਲੀ (20) ਅਤੇ ਚਰਖੀ ਦਾਦਰੀ ਦੇ ਵਸਨੀਕ ਪ੍ਰਵੀਨ (19) ਵਜੋਂ ਹੋਈ ਹੈ। ਤੀਜਾ ਨੌਜਵਾਨ ਅਜੈ ਸਿਵਲ ਹਸਪਤਾਲ ਅੰਬਾਲਾ ਕੈਂਟ ਵਿੱਚ ਦਾਖ਼ਲ ਹੈ।
ਅਜੈ ਨੇ ਦੱਸਿਆ ਕਿ ਉਹ ਮੁਹੰਮਦ ਅਮੀਰ ਅਲੀ ਨਾਲ ਮੋਟਰਸਾਈਕਲ ’ਤੇ ਸ਼ਾਹਪੁਰ ਕੋਲ ਬਣੇ ਇਕ ਪ੍ਰੀਖਿਆ ਕੇਂਦਰ ’ਚ ਅਗਨੀਵੀਰ ਦੀ ਪ੍ਰੀਖਿਆ ਦੇਣ ਆਇਆ ਸੀ। ਵਾਪਸੀ ਵਿੱਚ ਚਰਖੀ ਦਾਦਰੀ ਵਾਸੀ ਪ੍ਰਵੀਨ ਨੇ ਲਿਫਟ ਮੰਗੀ। ਉਹ ਤਿੰਨੋਂ ਮੋਟਰਸਾਈਕਲ ’ਤੇ ਅੰਬਾਲਾ ਕੈਂਟ ਬੱਸ ਅੱਡੇ ਵੱਲ ਆ ਰਹੇ ਸਨ। ਜਿਉਂ ਹੀ ਉਹ ਸ਼ਾਸਤਰੀ ਕਲੋਨੀ ਦੇ ਕੱਟ ਕੋਲ ਪਹੁੰਚੇ ਤਾਂ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਪੁਲੀਸ ਤੇ ਰਾਹਗੀਰਾਂ ਨੇ ਤਿੰਨਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮੁਹੰਮਦ ਅਮੀਰ ਅਲੀ ਅਤੇ ਪ੍ਰਵੀਨ ਨੂੰ ਮ੍ਰਿਤਕ ਐਲਾਨ ਦਿੱਤਾ। ਪੜਾਓ ਥਾਣੇ ਦੇ ਐੱਸਐੱਚਓ ਦਲੀਪ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ ਦੂਜੇ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਮ੍ਰਿਤਕਾਂ ਦੇ ਵਾਰਸਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

Advertisement

Advertisement
Advertisement