ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਧਾਨੀ ਵਿੱਚ ਗਰਮੀ ਮੁੜ ਜ਼ੋਰ ਦਿਖਾਉਣ ਲੱਗੀ

08:08 AM Jun 12, 2024 IST
ਕਰਤੱਵਿਆ ਪੱਥ ਵਿੱਚ ਗਰਮੀ ਤੋਂ ਬਚਣ ਲਈ ਮੂੰਹ ਢੱਕ ਕੇ ਜਾਂਦੀ ਹੋਈ ਔਰਤ। -ਫੋਟੋ: ਏਐੱਨਆਈ

ਪੱਤਰ ਪ੍ਰੇਰਕ
ਨਵੀਂ ਦਿਲੀ, 11 ਜੂਨ
ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਦਿੱਲੀ ਲਈ ਹੀਟਵੇਵ ਦੀ ਚਿਤਾਵਨੀ ਜਾਰੀ ਕੀਤੀ ਜੋ ਕਿ 14 ਜੂਨ ਤੱਕ ਚੱਲੇਗੀ। ਇਹ ਉਦੋਂ ਹੋਇਆ ਹੈ ਜਦੋਂ ਕੌਮੀ ਰਾਜਧਾਨੀ ਵਿੱਚ ਕੁਝ ਦਿਨਾਂ ਦੀ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਮਗਰੋਂ ਇੱਕ ਵਾਰ ਫਿਰ ਤੋਂ ਤਾਪਮਾਨ ਵੱਧ ਰਿਹਾ ਹੈ। ਦਿੱਲੀ-ਐੱਨਸੀਆਰ ਵਿੱਚ 11 ਤੋਂ 14 ਜੂਨ ਦਰਮਿਆਨ ਤਾਪਮਾਨ 47 ਡਿਗਰੀ ਸੈਲਸੀਅਸ ਨੂੰ ਛੂਹਣ ਦੀ ਸੰਭਾਵਨਾ ਹੈ। ਆਈਐਮਡੀ ਨੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ 11 ਤੋਂ 14 ਜੂਨ ਤੱਕ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਸੋਮਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਕੁਝ ਇਲਾਕਿਆਂ ਵਿੱਚ ਤਾਪਮਾਨ 43.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 3.5 ਡਿਗਰੀ ਵੱਧ ਸੀ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਦੇ ਕੁਝ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨਰੇਲਾ 46.6 ਡਿਗਰੀ ਸੈਲਸੀਅਸ, ਨਜ਼ਫਗੜ੍ਹ 46.3 ਡਿਗਰੀ ਸੈਲਸੀਅਸ, ਆਇਆ ਨਗਰ 44.7 ਡਿਗਰੀ ਸੈਲਸੀਅਸ, ਲੋਧੀ ਰੋਡ 43.8 ਡਿਗਰੀ ਸੈਲਸੀਅਸ ਅਤੇ ਪਾਲਮ 44.1 ਡਿਗਰੀ ਸੈਲਸੀਅਸ ’ਤੇ ਸਭ ਤੋਂ ਗਰਮ ਰਿਹਾ। ਮੰਗਲਵਾਰ ਨੂੰ ਦਿਨ ਦੌਰਾਨ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹੀਟਵੇਵ ਦੇ ਨਾਲ-ਨਾਲ ਤੇਜ਼ ਹਵਾਵਾਂ ਦੇ ਨਾਲ ਸਾਫ ਆਸਮਾਨ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ ਦੇ ਜ਼ਿਆਦਾਤਰ ਖੇਤਰਾਂ ਵਿੱਚ ਜਿੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ, ਉੱਥੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਿਹਾ।

Advertisement

Advertisement
Advertisement