ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਈਡੀ ਨੇ ਆਪ ਨੇਤਾ ਸੰਜੈ ਸਿੰਘ ਨੂੰ ਗ੍ਰਿਫ਼ਤਾਰ ਕੀਤਾ
12:38 PM Oct 04, 2023 IST
ਨਵੀਂ ਦਿੱਲੀ, 4 ਅਕਤੂਬਰ
Advertisement
ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਈਡੀ ਨੇ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੰਜੈ ਸਿੰਘ ਦੇ ਘਰ ਛਾਪਾ ਮਾਰਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੇ ਸਿਲਸਿਲੇ 'ਚ ਕੁਝ ਹੋਰ ਲੋਕਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਗਈ। ਈਡੀ ਨੇ ਇਸ ਮਾਮਲੇ ਵਿੱਚ ਪਹਿਲਾਂ ਉਨ੍ਹਾਂ ਦੇ ਸਟਾਫ਼ ਅਤੇ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਤੋਂ ਪੁੱਛ ਪੜਤਾਲ ਕੀਤੀ ਸੀ। ਦੋਸ਼ ਹੈ ਕਿ ਸ਼ਰਾਬ ਦੇ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੇ ਧੜੇਬੰਦੀ ਨੂੰ ਉਤਸ਼ਾਹਿਤ ਕੀਤਾ ਅਤੇ ਕੁਝ ਡੀਲਰਾਂ ਨੂੰ ਫਾਇਦਾ ਪਹੁੰਚਾਇਆ, ਜਿਸ ਲਈ ਕਥਿਤ ਤੌਰ 'ਤੇ ਰਿਸ਼ਵਤ ਦਿੱਤੀ। 'ਆਪ' ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ।
Advertisement
Advertisement