ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਕਾਂਡ ਮਾਮਲੇ ਵਿੱਚ ਥਾਣੇ ਅੱਗੇ ਮੋਰਚਾ ਜਾਰੀ

06:56 AM Apr 19, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਮਾਨਸਾ, 18 ਅਪਰੈਲ
ਪਿੰਡ ਅਹਿਮਦਪੁਰ ਵਿੱਚ ਬੁਜ਼ਰਗ ਜੰਗੀਰ ਸਿੰਘ ਤੇ ਬਿਰਧ ਰਣਜੀਤ ਕੌਰ ਦੇ ਦੋਹਰੇ ਕਤਲ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਅਤੇ ਪੁਲੀਸ ਅਧਿਕਾਰੀਆਂ ਦੇ ਭਰੋਸੇ ਤੋਂ ਅੱਕੇ ਪਿੰਡ ਵਾਸੀਆਂ ਨੇ ਹੁਣ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਥਾਣਾ ਸਿਟੀ ਬੁਢਲਾਡਾ ਅੱਗੇ ਪੱਕਾ ਮੋਰਚਾ ਲਾਇਆ ਹੋਇਆ ਹੈ।
ਲਗਾਤਾਰ ਤਿੰਨ ਦਿਨਾਂ ਤੋਂ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਬਾਵਜੂਦ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹਾਲਾਂਕਿ ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ ਨੇ ਕਾਤਲਾਂ ਨੂੰ ਫੜਨ ਲਈ ਇੱਕ ਮਹੀਨਾ ਪਹਿਲਾਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਥੇਬੰਦੀ ਦੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਨੇਕਾਂ ਵਾਰ ਪਿੰਡਾਂ ਵਾਸੀਆਂ ਅਤੇ ਜਥੇਬੰਦੀ ਨੂੰ ਹਫ਼ਤੇ ਦੇ ਅੰਦਰ-ਅੰਦਰ ਕਾਤਲਾਂ ਨੂੰ ਫੜਨ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਹੈ ਪਰ ਪੁਲੀਸ ਨੇ ਕਿਸੇ ਮੁਲਜ਼ਮ ਨੂੰ ਕਾਬੂ ਨਹੀਂ ਕੀਤਾ।

Advertisement

Advertisement
Advertisement