For the best experience, open
https://m.punjabitribuneonline.com
on your mobile browser.
Advertisement

ਨੀਟ ਮਾਮਲੇ ’ਚ ਸਹੀ ਸਮੇਂ ’ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਸਹੀ ਫੈਸਲਾ ਲਿਆ ਜਾਵੇਗਾ: ਚਿਰਾਗ ਪਾਸਵਾਨ

12:51 PM Jun 30, 2024 IST
ਨੀਟ ਮਾਮਲੇ ’ਚ ਸਹੀ ਸਮੇਂ ’ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਸਹੀ ਫੈਸਲਾ ਲਿਆ ਜਾਵੇਗਾ  ਚਿਰਾਗ ਪਾਸਵਾਨ
ਚਿਰਾਗ ਪਾਸਵਾਨ
Advertisement

ਪਟਨਾ, 30 ਜੂਨ
ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਸਰਕਾਰ ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ‘ਸਾਰੇ ਹਿੱਤਧਾਰਕਾਂ’ ਦੇ ਸੰਪਰਕ ਵਿੱਚ ਹੈ ਅਤੇ ਸਹੀ ਸਮੇਂ ’ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲਿਆ ਜਾਵੇਗਾ। ਚਿਰਾਗ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ’ਤੇ ਨੀਟ ਦੇ ਮੁੱਦੇ ’ਤੇ ਸੰਸਦ ਦੀ ਕਾਰਵਾਈ ਵਿੱਚ ਅੜਿੱਕਾ ਡਾਹੁਣ ਦਾ ਦੋਸ਼ ਲਾਉਂਦੇ ਹੋਏ ਉਸ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਉਸ ਦੀ ਗ਼ਲਤ ਸੋਚ ਨੂੰ ਦਰਸਾਉਂਦਾ ਹੈ। ਪਾਸਵਾਨ ਨੇ ਕਿਹਾ, ‘‘ਨੀਟ ਮਾਮਲੇ ਦੀ ਜਾਂਚ ਸਬੰਧਤ ਏਜੰਸੀਆਂ ਕਰ ਰਹੀਆਂ ਹਨ ਅਤੇ ਮਾਮਲਾ ਅਦਾਲਤ ਵਿੱਚ ਵੀ ਵਿਚਾਰਅਧੀਨ ਹੈ। ਸਰਕਾਰ ਸਾਰੇ ਹਿੱਤਧਾਰਕਾਂ ਨਾਲ ਗੱਲਬਾਤ ਕਰ ਰਹੀ ਹੈ। ਵਿਦਿਆਰਥੀਆਂ ਦੇ ਹਿੱਤ ਵਿੱਚ ਸਹੀ ਸਮੇਂ ’ਤੇ ਸਹੀ ਫੈਸਲਾ ਲਿਆ ਜਾਵੇਗਾ।’’ -ਪੀਟੀਆਈ

Advertisement

Advertisement
Author Image

Advertisement
Advertisement
×