ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ
12:10 AM Jul 10, 2023 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੁਲਾਈ
Advertisement
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਸਾਲ 2016 ਤੋਂ ਲੈ ਕੇ 2022 ਤੱਕ ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ 10 ਅਕਤੂਬਰ 2022 ਨੂੰ ਜਾਂਚ ਸਬੰਧੀ ਜਾਰੀ ਹੁਕਮਾਂ ’ਤੇ ਕੀਤੀ ਗਈ ਪੜਤਾਲ ਦੇ ਆਧਾਰ ’ਤੇ ਓ.ਪੀ. ਸੋਨੀ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ 9 ਜੁਲਾਈ 2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਕੇਸ ਦਰਜ ਕੀਤਾ ਗਿਆ।
Advertisement
Advertisement