ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਮਾਮਲੇ ’ਚ ਪੰਥਕ ਧਿਰਾਂ ਜਥੇਦਾਰਾਂ ਨੂੰ ਨਸੀਹਤਾਂ ਨਾ ਦੇਣ: ਧਾਮੀ

06:36 AM Nov 30, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨਾਲ ਸਬੰਧਤ ਮਾਮਲੇ ਬਾਰੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੋ ਦਸੰਬਰ ਨੂੰ ਹੋ ਰਹੀ ਹੈ, ਜਿਸ ’ਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮਾਮਲੇ ਨੂੰ ਲੈ ਕੇ ਅੱਜ ਸ਼੍ਰ੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਸੰਜਮ ਰੱਖਣ ਅਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਫੈਸਲਿਆਂ ਸਬੰਧੀ ਆਪਣੀਆਂ ਸਲਾਹਾਂ ਨਾ ਦੇਣ।
ਆਪਣੇ ਸੋਸ਼ਲ ਮੀਡੀਆ ਰਾਹੀਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ’ਤੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ਨੂੰ ਵਿਚਾਰਨ ਲਈ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਗਈ ਹੈ। ਕੁਝ ਲੋਕ ਆਪਣੀ ਸੋਚ ਅਨੁਸਾਰ ਫੈਸਲਾ ਪ੍ਰਭਾਵਿਤ ਕਰਨ ਦੇ ਮੰਤਵ ਨਾਲ ਸਿੰਘ ਸਾਹਿਬਾਨ ਨੂੰ ਨਸੀਹਤਾਂ ਦੇ ਰਹੇ ਹਨ। ਅਜਿਹਾ ਨਿੱਜੀ ਤੌਰ ’ਤੇ ਮੰਗ ਪੱਤਰ ਦੇਣ ਨਾਲ ਅਤੇ ਮੀਡੀਆ ਰਾਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨਾਲ ਅਕਾਲ ਤਖ਼ਤ ਦੀ ਮਾਣ ਮਰਿਆਦਾ ਅਤੇ ਸਿੰਘ ਸਾਹਿਬਾਨ ਦਾ ਜਾਣੇ ਅਣਜਾਣੇ ਵਿੱਚ ਅਪਮਾਨ ਹੋ ਰਿਹਾ ਹੈ ਕਿਉਂਕਿ ਉਹ ਕਿਸੇ ਵੀ ਮਾਮਲੇ ਵਿੱਚ ਫੈਸਲਾ ਲੈਣ ਲਈ ਪੂਰੀ ਤਰ੍ਹਾਂ ਆਜ਼ਾਦ ਤੇ ਖੁਦ ਮੁਖਤਿਆਰ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਸਲਾਹਾਂ ਦੇਣ ਦੀ ਆੜ ਹੇਠ ਨਸੀਹਤਾਂ ਨਾ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਨਿੱਜੀ ਸ਼ਖ਼ਸੀਅਤ ’ਤੇ ਕਿਸੇ ਕਿਸਮ ਦਾ ਸਵਾਲ ਨਾ ਕੀਤਾ ਜਾਵੇ। ਮਿਲੀ ਜਾਣਕਾਰੀ ਅਨੁਸਾਰ ਸਿੰਘ ਸਾਹਿਬਾਨ ਵੱਲੋਂ ਅਜਿਹੇ ਮਾਮਲੇ ਵਿੱਚ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਤਿਹਾਸ ਨੂੰ ਘੋਖਿਆ ਜਾ ਰਿਹਾ ਹੈ ਅਤੇ ਮਰਿਆਦਾ ਨੂੰ ਵੀ ਦੇਖਿਆ ਜਾ ਰਿਹਾ ਹੈ।
ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਗਿਆਨੀ ਜ਼ੈਲ ਸਿੰਘ, ਬੂਟਾ ਸਿੰਘ, ਸੁਰਜੀਤ ਸਿੰਘ ਬਰਨਾਲਾ, ਜਥੇਦਾਰ ਗੁਰਚਰਨ ਸਿੰਘ ਟੌਹੜਾ ਤੇ ਹੋਰ ਕਈ ਸਿਆਸੀ ਆਗੂਆਂ ਦੇ ਮਾਮਲਿਆਂ ਸਬੰਧੀ ਅਕਾਲ ਤਖ਼ਤ ਤੋਂ ਕੀਤੇ ਗਏ ਫੈਸਲਿਆਂ ਨੂੰ ਦੇਖਿਆ ਜਾ ਰਿਹਾ। ਇਸ ਮਾਮਲੇ ਵਿੱਚ ਸਿੰਘ ਸਾਹਿਬਾਨ ਵੱਲੋਂ ਸਿੱਖ ਵਿਦਵਾਨਾਂ ਅਤੇ ਹੋਰਨਾਂ ਦੀ ਮੀਟਿੰਗ ਵੀ ਸੱਦੀ ਗਈ ਸੀ ਜਿਸ ਵਿੱਚ ਉਨ੍ਹਾਂ ਕੋਲੋਂ ਵਿਚਾਰ ਲਏ ਗਏ ਸਨ।

Advertisement

Advertisement