ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ’ਚ ਨਿੱਝਰ ਹੱਤਿਆ ਮਾਮਲੇ ’ਚ ਛੇਤੀ ਹੋ ਸਕਦੀ ਹੈ ਦੋ ਮਸ਼ਕੂਕਾਂ ਦੀ ਗ੍ਰਿਫ਼ਤਾਰੀ

01:09 PM Dec 28, 2023 IST

Advertisement

ਓਟਵਾ, 28 ਦਸੰਬਰ
ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਜੂਨ 'ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਦਿ ਗਲੋਬ ਐਂਡ ਮੇਲ ਦੇ ਅਨੁਸਾਰ ਪੁਲੀਸ ਫਿਲਹਾਲ ਮਸ਼ਕੂਕਾਂ ’ਤੇ ਨਜ਼ਰ ਰੱਖ ਰਹੀ ਹੈ ਤੇ ਉਮੀਦ ਹੈ ਕਿ ਕੁਝ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਮਸ਼ਕੂਕ ਕਾਤਲ ਕੈਨੇਡਾ ਛੱਡ ਕੇ ਨਹੀਂ ਗਏ ਅਤੇ ਪੁਲੀਸ ਕਈ ਮਹੀਨਿਆਂ ਤੋਂ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ 2020 ’ਚ ਨਿੱਝਰ ਨੂੰ ਅਤਿਵਾਦੀ ਕਰਾਰ ਦਿੱਤਾ ਸੀ।

Advertisement
Advertisement