ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਹਿਲੇ ਪੰਜ ਪੜਾਵਾਂ ’ਚ ਇੰਡੀਆ ਗੱਠਜੋੜ ਨੂੰ ਬਹੁਮਤ: ਜੈਰਾਮ ਰਮੇਸ਼

08:56 AM May 26, 2024 IST
ਲੁਧਿਆਣਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੈਰਾਮ ਰਮੇਸ਼। -ਫੋਟੋ: ਹਿਮਾਂਸ਼ੂ

ਗਗਨਦੀਪ ਅਰੋੜਾ
ਲੁਧਿਆਣਾ, 25 ਮਈ
ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਚੋਣ ਇੰਚਾਰਜ ਤੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਸ਼ਨਿੱਚਰਵਾਰ ਨੂੰ ਲੁਧਿਆਣਾ ’ਚ ਪੱਤਰਕਾਰ ਮਿਲਣੀ ਦੌਰਾਨ ਆਖਿਆ ਕਿ ਪਹਿਲੇ ਪੰਜ ਪੜਾਵਾਂ ’ਚ ਕਾਂਗਰਸ ਤੇ ਉਸ ਦੀ ਸਹਿਯੋਗੀ ਪਾਰਟੀਆਂ ਦੇ ‘ਇੰਡੀਆ’ ਗੱਠਜੋੜ ਨੂੰ ਸਪੱਸ਼ਟ ਬਹੁਮਤ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 19 ਅਪਰੈਲ ਨੂੰ ਦੱਖਣੀ ਭਾਰਤ ਵਿੱਚੋਂ ਭਾਜਪਾ ਦਾ ਸਫਾਇਆ ਹੋ ਗਿਆ ਸੀ ਅਤੇ ਦੇਸ਼ ਦੇ ਬਾਕੀ ਰਾਜਾਂ ਵਿੱਚ ਭਾਜਪਾ ਸੀਟਾਂ ਅੱਧੀਆਂ ਰਹਿ ਗਈਆਂ ਹਨ। ਉਨ੍ਹਾਂ ਆਖਿਆ ਕਿ 4 ਜੂਨ ਨੂੰ ਭਾਜਪਾ ਕੇਂਦਰ ਦੀ ਸੱਤਾ ਤੋਂ ਲਾਂਭੇ ਹੋ ਜਾਵੇਗੀ।
ਜੈਰਾਮ ਰਮੇਸ਼ ਨੇ ਕਿਹਾ ਕਿ ਚੋਣਾਂ ਦੀ ਸ਼ੁਰੂਆਤ ਤੋਂ ਹੀ ਕਾਂਗਰਸ ਅਤੇ ਇੰਡੀਆ ਗੱਠਜੋੜ ’ਚ ਲੋਕਾਂ ਨੇ ਪੂਰਨ ਭਰੋਸਾ ਦਿਖਾਇਆ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਕਾਂਗਰਸ ਹਰੇਕ ਵਰਗ ’ਤੇ ਆਪਣਾ ਧਿਆਨ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਤੇ ਇੰਡੀਆ ਗੱਠਜੋੜ 5 ਮੁੱਖ ਗਾਰੰਟੀਆਂ ਦੀ ਗੱਲ ਕਰਦਾ ਹੈ ਜਿਸ ਵਿੱਚ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਨਿਆਂ ਕਰਨਾ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਉਤਪਾਦਨ ਦੀ ਕੁੱਲ ਲਾਗਤ ਦਾ ਡੇਢ ਗੁਣਾ ਐੱਮਐੱਸਪੀ ਲਾਗੂ ਕਰਨ ਲਈ ਇੱਕ ਵਿਸ਼ੇਸ਼ ਕਾਨੂੰਨ ਬਣਾਉਣਾ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਨਜਾਤੀਆਂ ਤੇ ਹੋਰ ਪਛੜੇ ਵਰਗਾਂ ਦੀ ਗਿਣਤੀ ਨੂੰ ਸਹੀ ਤਰੀਕੇ ਨਾਲ ਨਿਰਧਾਰਿਤ ਕਰਨ ਲਈ ਜਾਤੀ ਜਨਗਣਨਾ ਕਰਾਉਣ ਦਾ ਕਾਂਗਰਸ ਦਾ ਵਾਅਦਾ ਹੈ ਤਾਂ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਰਾਂਖਵਾਕਰਨ ਦਾ ਸਹੀ ਹਿੱਸਾ ਮਿਲ ਸਕੇ। ਇਸ ਦੇ ਨਾਲ ਕਾਂਗਰਸ 50 ਫੀਸਦੀ ਰਾਖਵਾਂ ਸੀਮਾ ਤੋਂ ਜ਼ਿਆਦਾ ਵਾਲੇ ਸੂਬਿਆਂ ਨੂੰ ਮੁੱਢਲੀ ਸੁਰੱਖਿਆ ਪ੍ਰਦਾਨ ਕਰੇਗੀ ਜਿਵੇਂ ਕਿ ਤਾਮਿਲਨਾਡੂ ’ਚ ਦੇਖਿਆ ਗਿਆ ਹੈ। ਕਾਂਗਰਸ ਸੰਵਿਧਾਨ ਦੇ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ। ਜੈਰਾਮ ਰਮੇਸ਼ ਨੇ ਮਹੱਤਵਪੂਰਨ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਦੀ ਚੁੱਪ ਦੀ ਨਿਖੇਧੀ ਕੀਤੀ।

Advertisement

Advertisement
Advertisement