For the best experience, open
https://m.punjabitribuneonline.com
on your mobile browser.
Advertisement

ਗੁਰੂਸਰ ਸੁਧਾਰ ਵਿੱਚ ‘ਸਰਕਾਰ ਤੁਹਾਡੇ ਦਰਬਾਰ’ ਕੈਂਪ ਲਾਇਆ

07:18 AM Jul 20, 2024 IST
ਗੁਰੂਸਰ ਸੁਧਾਰ ਵਿੱਚ ‘ਸਰਕਾਰ ਤੁਹਾਡੇ ਦਰਬਾਰ’ ਕੈਂਪ ਲਾਇਆ
ਵਿਧਾਇਕ ਹਾਕਮ ਸਿੰਘ ਠੇਕੇਦਾਰ ਲਾਭਪਾਤਰੀਆਂ ਨੂੰ ਸਰਟੀਫਿਕੇਟ ਦਿੰਦੇ ਹੋਏ। -ਫੋਟੋ: ਗਿੱਲ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 19 ਜੁਲਾਈ
ਇੱਥੇ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਲਈ ਪੈਨਸ਼ਨ, ਬੁਢਾਪਾ ਪੈਨਸ਼ਨ ਤੇ ਵਿਧਵਾ ਪੈਨਸ਼ਨ ਤੋਂ ਇਲਾਵਾ ਹੋਰ ਵੱਖ-ਵੱਖ ਪੈਨਸ਼ਨਾਂ ਸਬੰਧੀ ਅਨੇਕਾਂ ਦਰਖਾਸਤਾਂ ਨੂੰ ਪ੍ਰਵਾਨਗੀ ਦਿੱਤੀ ਗਈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਉੱਪਰ ਹਰ ਸਹੂਲਤ ਪਹੁੰਚਾਉਣ ਲਈ ਅਜਿਹੇ ਕੈਂਪ ਹਰ ਹਫ਼ਤੇ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ, ਜ਼ਿਲ੍ਹਾ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਖ਼ੁਰਾਕ ਲਾਭਪਾਤਰੀਆਂ ਨੂੰ ਮੌਕੇ ’ਤੇ ਸੇਵਾਵਾਂ ਦਿੱਤੀਆਂ। ਮੁੱਖ ਮਹਿਮਾਨ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕੈਂਪ ਦੌਰਾਨ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਅਤੇ ਸੀਨੀਅਰ ਸਿਟੀਜ਼ਨ ਕਾਰਡ ਵੀ ਸੌਂਪੇ। ਕੈਂਪ ਦਾ ਉਦਘਾਟਨ ਵਿਧਾਇਕ ਹਾਕਮ ਸਿੰਘ ਠੇਕੇਦਾਰ ਸਮੇਤ ਏਡੀਸੀ ਜਗਰਾਉਂ ਚਰਨਦੀਪ ਸਿੰਘ ਤੇ ਐੱਸਡੀਐੱਮ ਰਾਏਕੋਟ ਬੇਅੰਤ ਸਿੰਘ ਸਿੱਧੂ ਨੇ ਕੀਤਾ।

Advertisement
Advertisement
Author Image

sanam grng

View all posts

Advertisement