ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਤ ਹੇਅਰ ਦੀ ਜਿੱਤ ਦੀ ਖੁਸ਼ੀ ’ਚ ਵਿਧਾਇਕਾ ਨੇ ਲੱਡੂਆਂ ਦੀ ਥਾਂ ਬੂਟੇ ਵੰਡੇ

07:41 AM Jun 06, 2024 IST
ਸੰਗਰੂਰ ’ਚ ਬੂਟੇ ਵੰਡਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਜੂਨ
ਸੰਗਰੂਰ ਸੰਸਦੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਵੱਡੀ ਲੀਡ ਨਾਲ ਜਿੱਤ ਦੀ ਖੁਸ਼ੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਵਿਲੱਖਣ ਢੰਗ ਨਾਲ ਮਨਾਈ ਗਈ। ਵਿਧਾਇਕ ਭਰਾਜ ਵੱਲੋਂ ਜਿੱਤ ਦੀ ਖੁਸ਼ੀ ਵਿਚ ਲੱਡੂਆਂ ਦੀ ਥਾਂ ਬੂਟੇ ਵੰਡੇ ਗਏ।
ਸਥਾਨਕ ਨਾਨਕਿਆਣਾ ਚੌਕ ਵਿਚ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੂਟੇ ਵੰਡਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮੇਸ਼ਾ ਹੀ ਖੁਸ਼ੀ ਦੇ ਮੌਕਿਆਂ ’ਤੇ ਲੱਡੂ ਵੰਡੇ ਜਾਂਦੇ ਹਨ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਦੀਆਂ ਪਰ ਉਨ੍ਹਾਂ ਵੱਲੋਂ ਇਸ ਦਿਨ ਨੂੰ ਪਾਰਟੀ ਉਮੀਦਵਾਰ ਮੀਤ ਹੇਅਰ ਦੀ ਜਿੱਤ ਦੀ ਖੁਸ਼ੀ ’ਚ ਬੂਟੇ ਵੰਡਣ ਅਤੇ ਬੂਟਿਆਂ ਦੀ ਸਾਂਭ-ਸੰਭਾਲ ਲਈ ਪ੍ਰਣ ਕਰਨਾ ਚੁਣਿਆ ਹੈ ਤਾਂ ਜੋ ਖੁਸ਼ੀ ਦੇ ਬੂਟੇ ਖੁਸ਼ੀਆਂ ਦੀਆਂ ਮਹਿਕਾਂ ਬਿਖ਼ੇਰ ਸਕਣ ਅਤੇ ਹਰਿਆਲੀ ’ਚ ਵਾਧਾ ਕਰ ਸਕਣ। ਉਨ੍ਹਾਂ ਕਿਹਾ ਕਿ ਅੱਜ ਦੁਨੀਆਂ ਭਰ ਵਿਚ ਵਾਤਾਵਰਨ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸੈਂਕੜੇ ਲੋਕਾਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ ਗਈ ਹੈ ਤਾਂ ਜੋ ਵਾਤਾਵਰਨ ਦਿਵਸ ਮਨਾਉਣ ਦੇ ਨਾਲ ਨਾਲ ਮੀਤ ਹੇਅਰ ਦੀ ਇਤਿਹਾਸਕ ਜਿੱਤ ਨੂੰ ਇੱਕ ਅਹਿਮ ਸੁਨੇਹੇ ਵਜੋਂ ਬੂਟਿਆਂ ਦੇ ਨਾਲ ਘਰ-ਘਰ ਪਹੁੰਚਾਇਆ ਜਾ ਸਕੇ। ਵਿਧਾਇਕ ਭਰਾਜ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਦੇ ਸਵਾ ਦੋ ਸਾਲ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿਚ ਕੀਤੇ ਕੰਮਾਂ ਦੇ ਹੱਕ ਵਿਚ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਅਤੇ ਘਰੇਲੂ ਖਪਤ ਲਈ ਮੁਫਤ ਬਿਜਲੀ ਸਪਲਾਈ, ਨਹਿਰੀ ਪਾਣੀ ਦੀ ਸਪਲਾਈ ਆਦਿ ਕੰਮਾਂ ਉਪਰ ਹਲਕੇ ਦੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਬੂਟੇ ਵੰਡਣ ਦੇ ਕਾਰਜ ਵਿਚ ਸਹਿਯੋਗ ਦੇਣ ਲਈ ਆੜਤੀ ਆਗੂ ਸੁਖਵਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।

Advertisement

Advertisement
Advertisement