ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਲਰਨ ਟੂ ਲਿਵ ਟੁਗੈਦਰ’ ਕੈਂਪ ’ਚ ਬੱਚਿਆਂ ਨੇ ਲਾਈਆਂ ਰੌਣਕਾਂ

06:36 AM Jul 01, 2024 IST
ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਜੂਨ
ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿੱਚ ਲਗਾਇਆ ਛੇ ਰੋਜ਼ਾ 39ਵਾਂ ‘ਕੌਮੀ ਲਰਨ ਟੂ ਲਿਵ ਟੁਗੈਦਰ ਕੈਂਪ’ ਸਮਾਪਤ ਹੋ ਗਿਆ। ਇਸ ਵਿੱਚ 16 ਸੂਬਿਆਂ ਦੇ 10 ਤੋਂ 14 ਸਾਲ ਤੱਕ ਦੇ 150 ਤੋਂ ਵੱਧ ਵਿਦਿਆਰਥੀਆਂ ਅਤੇ ਐਸਕਾਰਟਸ ਨੇ ਸ਼ਮੂਲੀਅਤ ਕੀਤੀ। ਅਖੀਰਲੇ ਦਿਨ ਡਾ. ਸਾਧਨਾ ਸੰਗਰ ਮੁੱਖ ਮਹਿਮਾਨ ਜਦੋਂਕਿ ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਅਨੁਪਕਿਰਨ ਸਣੇ ਕੌਂਸਲ ਦੇ ਕੈਸ਼ੀਅਰ ਰਤਿੰਦਰ ਬਰਾੜ ਅਤੇ ਰਾਜਸਥਾਨ ਰਾਜ ਕੌਂਸਲ ਦੀ ਚੇਅਰਪਰਸਨ ਜੈ ਸ੍ਰੀ ਸਿੱਧ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਬਾਲ ਭਲਾਈ ਕੌਂਸਲ ਪੰਜਾਬ ਦੀ ਚੇਅਰਪਰਸਨ ਪ੍ਰਜਾਕਤਾ ਅਵਧ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕੈਂਪ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਸ਼ਿਵਾਲਿਕ ਪਬਲਿਕ ਸਕੂਲ, ਦਿ ਮਿਲੇਨੀਅਮ ਸਕੂਲ, ਸ਼ਿਵਾਲਿਕ ਬੀਐੱਡ ਕਾਲਜ ਅਤੇ ਅਨਹਦ ਫਾਊਂਡੇਸ਼ਨ ਵੱਲੋਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਕੌਂਸਲ ਦੇ ਸਕੱਤਰ ਡਾ. ਪ੍ਰੀਤਮ ਸੰਧੂ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵੱਖ-ਵੱਖ ਸੂਬਿਆਂ ਦੇ ਵਿਦਿਆਰਥੀਆਂ ਵੱਲੋਂ ਆਪਣੇ ਰਵਾਇਤੀ ਪਹਿਰਾਵੇ ਵਿੱਚ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਾਧਨਾ ਸੰਗਰ ਨੇ ਬੱਚਿਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕੈਂਪ ਲਈ ਚਾਈਲਡ ਵੈੱਲਫੇਅਰ ਕੌਂਸਲ ਪੰਜਾਬ ਦੀ ਮਿਹਨਤ ਦੀ ਤਾਰੀਫ਼ ਕੀਤੀ। ਡਾ. ਡਿੰਪਲ ਧਾਲੀਵਾਲ ਨੇ ਕੈਂਪ ਵਿੱਚ ਭਾਗ ਲੈਣ ਵਾਲੀਆਂ ਸੂਬਾ ਕੌਂਸਲਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਅਖੀਰ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਅਤੇ ਵਾਲੰਟੀਅਰਾਂ ਨੂੰ ਸਨਮਾਨਿਆ ਗਿਆ।

Advertisement

Advertisement
Advertisement