ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ ਵਿੱਚ ਲੋਕਾਂ ਨੇ ਸੰਵਿਧਾਨ, ਦੇਸ਼ ਦੀਆਂ ਲੋਕਤੰਤਰੀ ਵਿਵਸਥਾਵਾਂ ’ਚ ਅਟੁੱਟ ਵਿਸ਼ਵਾਸ ਦੋਹਰਾਇਆ: ਮੋਦੀ

12:16 PM Jun 30, 2024 IST
‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

ਨਵੀਂ ਦਿੱਲੀ, 30 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2024 ਦੀਆਂਲੋਕ ਸਭਾ ਚੋਣਾਂ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਇਸ ਵਿੱਚ 65 ਕਰੋੜ ਲੋਕਾਂ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਕੇ ਸੰਵਿਧਾਨ ਅਤੇ ਦੇਸ਼ ਦੀ ਲੋਕਤੰਤਰੀ ਵਿਵਸਥਾਵਾਂ ਵਿੱਚ ਆਪਣਾ ਅਟੁੱਟ ਵਿਸ਼ਵਾਸ ਦੋਹਰਾਇਆ ਹੈ। ‘ਆਕਾਸ਼ਵਾਣੀ’ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 111ਵੀਂ ਕੜੀ ਵਿੱਚ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਇਹ ਗੱਲ ਆਖੀ। ਉਨ੍ਹਾਂ ਕਿਹਾ, ‘‘ਮੈਂ ਅੱਜ ਦੇਸ਼ ਵਾਸੀਆਂ ਦਾ ਇਸ ਗੱਲ ਲਈ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕੰਤਤਰੀ ਵਿਵਸਥਾਵਾਂ ਵਿੱਚ ਆਪਣਾ ਅਟੁੱਟ ਵਿਸ਼ਵਾਸ ਦੋਹਰਾਇਆ  ਹੈ। ਸਾਲ 2024 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਐਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਨ੍ਹਾਂ ਵਿੱਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹੋਣ।’’ ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ ਸਫਲਤਾਪੂਰਵਕ ਸੰਪੰਨ ਕਰਾਉਣ ਲਈ ਚੋਣ ਕਮਿਸ਼ਨ ਅਤੇ ਵੋਟਿੰਗ ਪ੍ਰਕਿਰਿਆ ਨਾਲ ਜੁੜੇ ਹਰੇਕ ਵਿਅਕਤੀ ਨੂੰ ਵਧਾਈ ਦਿੱਤੀ। ਉਨ੍ਹਾਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਸ ਸਾਲ ਸ਼ੁਰੂ ਕੀਤੇ ਗਏ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਤਹਿਤ ਬੂਟੇ ਲਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ, ‘‘ਹਰੇਕ ਕੋਈ ਆਪਣੀ ਮਾਂ ਲਈ ਬੂਟਾ ਲਗਾ ਰਿਹਾ ਹੈ। ਭਾਵੇਂ ਉਹ ਅਮੀਰ ਹੋਵੇ ਜਾਂ ਗ਼ਰੀਬ, ਭਾਵੇਂ ਉਹ ਕੰਮਕਾਜੀ ਔਰਤਾਂ ਹੋਣ ਜਾਂ ਘਰੇਲੂ। ਉਨ੍ਹਾਂ ਕਿਹਾ, ‘‘ਮਾਂ ਦੇ ਨਾਮ ਬੂਟਾ ਲਾਉਣ ਦੀ ਮੁਹਿੰਮ ਨਾਲ ਆਪਣੀ ਮਾਂ ਦਾ ਸਨਮਾਨ ਤਾਂ ਹੋਵੇਗਾ ਹੀ, ਨਾਲ ਹੀ ਧਰਤੀ ਮਾਂ ਦੀ ਵੀ ਰੱਖਿਆ ਹੋਵੇਗੀ।’’ ਉਨ੍ਹਾਂ 30 ਜੂਨ ਨੂੰ ਮਨਾਈ ਜਾਣ ਵਾਲੇ ‘ਹੂਲ ਦਿਵਸ’ ਮੌਕੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਦੇ ਕਬਾਇਲੀ ਭਰਾ-ਭੈਣ ਇਸ ਨੂੰ ਧੂਮਧਾਮ ਨਾਲ ਮਨਾਉਂਦੇ ਹਨ। ਉਨ੍ਹਾਂ ਮਹਾਨ ਆਜ਼ਾਦੀ ਘੁਟਾਲਾਟੀਏ ਵੀਰ ਸਿੱਧੂ ਤੇ ਕਾਨਹੂ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਨ੍ਹਾਂ ਦਾ ਬਲੀਦਾਨ ਅੱਜ ਵੀ ਦੇਸ਼ ਵਾਸੀਆਂ ਨੂੰ ਪ੍ਰੇਰਿਦ ਕਰਦਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਪੈਰਿਸ ਓਲੰਪਿਕ ਦਾ ਜ਼ਿਕਰ ਵੀ ਕੀਤਾ ਅਤੇ ਆਸ ਪ੍ਰਗਟਾਈ ਕਿ ਭਾਰਤੀ ਖਿਡਾਰੀ ਇਸ ਵਿੱਚ ਵਧੀਆ ਪ੍ਰਦਰਸ਼ਨ ਕਰਨਗੇ। ਉਨ੍ਹਾਂ ਲੋਕਾਂ ਨੂੰ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ‘ਚੀਅਰ4ਭਾਰਤ’ ਹੈਸ਼ਟੈਗ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। -ਪੀਟੀਆਈ

Advertisement

Advertisement
Advertisement