ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਨੂੜ ਦੀ ਮੰਡੀ ਵਿੱਚ ਝੋਨੇ ਦੇ ਅੰਬਾਰ ਲੱਗੇ

06:49 AM Oct 06, 2024 IST
ਬਨੂੜ ਵਿੱਚ ਮਾਰਕੀਟ ਕਮੇਟੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਕਰਮਜੀਤ ਸਿੰਘ ਚਿੱਲਾ
ਬਨੂੜ, 5 ਅਕਤੂਬਰ
ਸਰਕਾਰੀ ਖ਼ਰੀਦ ਦੇ ਐਲਾਨਾਂ ਨੂੰ ਪੰਜ ਦਿਨ ਲੰਘਣ ਦੇ ਬਾਵਜੂਦ ਬਨੂੜ ਦੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਹਾਲੇ ਆਰੰਭ ਨਹੀਂ ਹੋ ਸਕੀ। ਮੰਡੀ ਵਿੱਚ ਰੋਜ਼ਾਨਾ ਵੱਡੀ ਮਾਤਰਾ ਵਿੱਚ ਝੋਨਾ ਪਹੁੰਚ ਰਿਹਾ ਹੈ ਤੇ ਸੱਤ ਹਜ਼ਾਰ ਕੁਇੰਟਲ ਤੋਂ ਵੱਧ ਝੋਨਾ ਮੰਡੀ ਵਿੱਚ ਸਰਕਾਰੀ ਖ਼ਰੀਦ ਆਰੰਭ ਹੋਣ ਦੀ ਉਡੀਕ ਕਰ ਰਿਹਾ ਹੈ। ਕਈਂ ਕਿਸਾਨਾਂ ਨੂੰ ਮੰਡੀ ਵਿੱਚ ਝੋਨੇ ਦੀਆਂ ਢੇਰੀਆਂ ਦੇ ਸਿਰਹਾਣੇ ਬੈਠਿਆਂ ਇੱਕ ਹਫ਼ਤੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਉਨ੍ਹਾਂ ਦਾ ਝੋਨਾ ਹਾਲੇ ਤੱਕ ਨਹੀਂ ਵਿਕ ਸਕਿਆ ਹੈ।
ਉੱਧਰ, ਬਨੂੜ ਮੰਡੀ ਵਿੱਚ ਝੋਨੇ ਦੀ ਖ਼ਰੀਦ ਆਰੰਭ ਨਾ ਤੋਂ ਖਫ਼ਾ ਕਿਸਾਨਾਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ ਪੱਤਰ ਦੇ ਕੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਝੋਨੇ ਦੀ ਖ਼ਰੀਦ ਆਰੰਭ ਨਾ ਹੋਈ ਤਾਂ ਉਹ ਕੌਮੀ ਮਾਰਗ ਤੇ ਜਾਮ ਲਾਏ ਜਾਣ ਤੋਂ ਗੁਰੇਜ਼ ਨਹੀਂ ਕਰਨਗੇ। ਕਿਸਾਨ ਸਭਾ ਦੇ ਆਗੂਆਂ ਗੁਰਦਰਸ਼ਨ ਸਿੰਘ ਖਾਸਪੁਰ, ਮੋਹਨ ਸਿੰਘ ਸੋਢੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਾਧੂ ਸਿੰਘ ਖਲੌਰ, ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ, ਜਸਵੀਰ ਸਿੰਘ ਖਲੌਰ, ਕਿਸਾਨ ਯੂਨੀਅਨ ਚੜੂਨੀ ਦੇ ਸਤਨਾਮ ਸਿੰਘ ਖਾਸਪੁਰ, ਇੰਦਰਜੀਤ ਸਿੰਘ, ਕਾਮਰੇਡ ਜਗੀਰ ਸਿੰਘ ਹੰਸਾਲਾ, ਹਰਦੀਪ ਸਿੰਘ ਬੁਟਾ ਸਿੰਘ ਵਾਲਾ, ਪਿਆਰਾ ਸਿੰਘ ਪੰਛੀ, ਹਰੀ ਚੰਦ, ਡਾ. ਨਿਸ਼ੀ ਕਾਂਤ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਕਰਨ ਵਿੱਚ ਫੇਲ੍ਹ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਆਲੂ ਦੀ ਲਵਾਈ ਪਛੜ ਰਹੀ ਹੈ ਤੇ ਖ਼ਰੀਦ ਆਰੰਭ ਨਾ ਹੋਣ ਕਾਰਨ ਕਿਸਾਨ ਝੋਨਾ ਕਟਾਉਣ ਤੋਂ ਵੀ ਗੁਰੇਜ਼ ਕਰ ਰਹੇ ਹਨ।

Advertisement

Advertisement