For the best experience, open
https://m.punjabitribuneonline.com
on your mobile browser.
Advertisement

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ’ਚ ਕੂੰਮਕਲਾਂ ਇਕਾਈ ਦੀ ਚੋਣ

08:29 AM Apr 12, 2024 IST
ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ’ਚ ਕੂੰਮਕਲਾਂ ਇਕਾਈ ਦੀ ਚੋਣ
ਜਮੂਹਰੀ ਕਿਸਾਨ ਸਭਾ ਦੀ ਮੀਟਿੰਗ ’ਚ ਸ਼ਾਮਲ ਕਿਸਾਨ।‌-ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਅਪਰੈਲ
ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਵਿੱਚ ਸੁਖਵਿੰਦਰ ਸਿੰਘ ਰਤਨਗੜ੍ਹ, ਲਛਮਣ ਸਿੰਘ ਕੂੰਮ ਕਲਾਂ ਅਤੇ ਪਰਮਜੀਤ ਸਿੰਘ ਮਾਛੀਵਾੜਾ ਸਾਹਿਬ ਦੀ ਪ੍ਰਧਾਨਗੀ ਹੇਠ ਕੂੰਮਕਲਾਂ ਇਕਾਈ ਦੀ ਚੋਣ ਕੀਤੀ ਗਈ।
ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਬੇਅੰਤ ਸਿੰਘ ਗਰੇਵਾਲ ਨੂੰ ਚੇਅਰਮੈਨ, ਅਮਰਜੀਤ ਸਿੰਘ ਬਾਲਿਓ ਨੂੰ ਵਾਈਸ ਚੇਅਰਮੈਨ, ਦਲਵੀਰ ਸਿੰਘ ਪਾਗਲੀ ਨੂੰ ਪ੍ਰਧਾਨ, ਸਹਿਜਪ੍ਰੀਤ ਸਿੰਘ ਨੂੰ ਸਕੱਤਰ ਅਤੇ ਸਰਪੰਚ ਅਵਤਾਰ ਸਿੰਘ ਭੈਣੀ ਦੁਆਬਾ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ 31 ਮੈਂਬਰੀ ਕਮੇਟੀ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਨਵੀਂ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਰਤੀ ਕਿਸਾਨਾਂ ਦੇ ਕਿੱਤੇ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਜਥੇਬੰਦ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀ ਭਾਜਪਾ ਸਰਕਾਰ ਨੂੰ ਲੋਕ ਸਭਾ ਚੋਣਾਂ ਵਿੱਚ ਹਰਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿੱਚ ਕਿਸੇ ਵੀ ਭਾਜਪਾ ਅਤੇ ਉਨ੍ਹਾਂ ਦੀਆਂ ਸਹਿਯੋਗੀ ਪਾਰਟੀਆਂ ਦੇ ਉਮੀਦਵਾਰਾ ਨੂੰ ਵੋਟਾਂ ਨਾ ਪਾਉਣ।

Advertisement

Advertisement
Author Image

Advertisement
Advertisement
×