ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦਾਂ ਦੀ ਯਾਦ ਵਿੱਚ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ

06:15 AM Jun 07, 2024 IST
ਪਿੰਡ ਮਾਣਕਪੁਰ ਵਿੱਚ ਲੱਗੀ ਛਬੀਲ ਵਿੱਚ ਸੇਵਾ ਕਰਦੇ ਹੋਏ ਨੌਜਵਾਨ।

ਬਨੂੜ (ਕਰਮਜੀਤ ਸਿੰਘ ਚਿੱਲਾ):

Advertisement

ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨੇੜਲੇ ਪਿੰਡ ਮਾਣਕਪੁਰ ਵਿੱਚ ਜਗਦੀਸ਼ ਸਿੰਘ ਜੱਗੀ ਤੇ ਫਰੈਂਡਸ ਜਿੰਮ ਦੇ ਨੌਜਵਾਨਾਂ ਦੀਪ ਸਿੰਘ, ਪਰਮ ਸਿੰਘ, ਰਮਨਦੀਪ ਸਿੰਘ, ਅੰਮ੍ਰਿਤਪ੍ਰੀਤ ਸਿੰਘ ਦੀ ਅਗਵਾਈ ਹੇਠ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ। ਉਨ੍ਹਾਂ ਲੋਕ ਸਭਾ ਦੀਆਂ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਭਾਈ ਸਰਬਜੀਤ ਸਿੰਘ ਖਾਲਸਾ ਦੀ ਵੱਡੀ ਜਿੱਤ ਲਈ ਵੋਟਰਾਂ ਦਾ ਧੰਨਵਾਦ ਵੀ ਕੀਤਾ। ਇਸੇ ਤਰਾਂ ਬਨੂੜ ਸ਼ਹਿਰ ਵਿੱਚ ਦੋ ਥਾਵਾਂ ਉੱਤੇ ਅਤੇ ਬਨੂੜ-ਰਾਜਪੁਰਾ ਮਾਰਗ ਉੱਤੇ ਪਿੰਡ ਜੰਗਪੁਰਾ ਦੇ ਨੌਜਵਾਨਾਂ ਨੇ ਵੀ ਕੌਮੀ ਮਾਰਗ ਉੱਤੇ ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਛੋਲਿਆਂ ਦਾ ਲੰਗਰ ਅਤੇ ਮਿੱਠੇ ਜਲ ਦੀ ਛਬੀਲ ਲਗਾਈ। ਪਿੰਡ ਦੇ ਸਮੂਹ ਨੌਜਵਾਨਾਂ ਵੱਲੋਂ ਸੇਵਾ ਕੀਤੀ ਗਈ। ਬਨੂੜ-ਲਾਂਡਰਾਂ ਸੜਕ ਉੱਤੇ ਵੀ ਕਈਂ ਥਾਵਾਂ ਉੱਤੇ ਛਬੀਲਾਂ ਲਾਈਆਂ ਗਈਆਂ।

Advertisement
Advertisement