ਸ਼ੇਅਰ ਬਾਜ਼ਾਰ ਵਿੱਚ ਪੈਸਾ ਲਾਉਣ ਦੇ ਨਾਂ ’ਤੇ ਪੌਣੇ ਤਿੰਨ ਕਰੋੜ ਠੱਗੇ
11:39 AM Apr 14, 2024 IST
ਲੁਧਿਆਣਾ: ਪੁਲੀਸ ਨੇ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤੇ ਹਨ। ਥਾਣਾ ਹੈਬੋਵਾਲ ਨੂੰ ਕੋਠੀ ਵਿਲਾਜ਼ ਮਹਾਰਾਜਾ ਰਣਜੀਤ ਸਿੰਘ ਨਗਰ ਪੱਖੋਵਾਲ ਰੋਡ ਵਾਸੀ ਸੰਚਿਤ ਸੋਈ ਨੇ ਦੱਸਿਆ ਕਿ ਉਸ ਨੂੰ ਸ਼ੇਅਰ ਮਾਰਕੀਟ ਵਿੱਚ ਪੈਸੇ ਲਗਾਉਣ ਦਾ ਝਾਂਸਾ ਦੇ ਕੇ ਸ਼ਰਦ ਜਿੰਦਲ ਵਾਸੀ ਬਾਵਾ ਕਲੋਨੀ ਹੈਬੋਵਾਲ, ਪੁਲਕਿਤ ਜਿੰਦਲ ਵਾਸੀ ਅਗਰਵਾਲ ਕਲੋਨੀ ਬਠਿੰਡਾ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਉਸ ਕੋਲੋਂ 2 ਕਰੋੜ 85 ਲੱਖ ਰੁਪਏ ਲੈ ਲਏ ਅਤੇ ਉਸ ਦੀ ਰਕਮ ਦੱਬਕੇ ਉਸ ਨਾਲ ਠੱਗੀ ਮਾਰੀ ਹੈ। ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਕਾਰ ਏਜੰਸੀ ਲੈਕੇ ਦੇਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement