For the best experience, open
https://m.punjabitribuneonline.com
on your mobile browser.
Advertisement

ਅਮਨ ਅਰੋੜਾ ਦੀ ਮੌਜੂਦਗੀ ’ਚ ਪੇਡਾ ਵੱਲੋਂ ਈ-ਮੋਬਿਲਿਟੀ ਲਈ ਸੀਈਓ ਸਥਾਪਤ ਕਰਨ ਵਾਸਤੇ ਆਈਆਈਟੀ ਰੋਪੜ ਨਾਲ ਸਮਝੌਤਾ ਸਹੀਬੱਧ

04:31 PM Aug 01, 2023 IST
ਅਮਨ ਅਰੋੜਾ ਦੀ ਮੌਜੂਦਗੀ ’ਚ ਪੇਡਾ ਵੱਲੋਂ ਈ ਮੋਬਿਲਿਟੀ ਲਈ ਸੀਈਓ ਸਥਾਪਤ ਕਰਨ ਵਾਸਤੇ ਆਈਆਈਟੀ ਰੋਪੜ ਨਾਲ ਸਮਝੌਤਾ ਸਹੀਬੱਧ
Advertisement

ਚੰਡੀਗੜ੍ਹ, 1 ਅਗਸਤ
ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੂਬੇ ਵਿੱਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ 'ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀ), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ।

Advertisement

ਇਹ ਸਮਝੌਤਾ ਪੰਜਾਬ ਸਵਿਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਵੱਲੋਂ ਸਹੀਬੱਧ ਕੀਤਾ ਗਿਆ। ਸਮਝੌਤਾ ਸਹੀਬੱਧ ਕਰਨ ਉਪਰੰਤ ਸ੍ਰੀ ਅਰੋੜਾ ਨੇ ਦੱਸਿਆ ਕਿ ਪੇਡਾ ਅਤੇ ਆਈਆਈਟੀ ਰੋਪੜ ਵੱਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬਿਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈਆਈਟੀ ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀਵੀ ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈਆਈਟੀ ਰੋਪੜ ਦੇ ਯਤਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿੱਚ ਯੂਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪੇਡਾ ਦੇ ਡਾਇਰੈਕਟਰ ਐੱਮਪੀ ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ। ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ (ਜਰਗ), ਜੁਆਇੰਟ ਡਾਇਰੈਕਟਰ ਪੇਡਾ ਕੁਲਬੀਰ ਸਿੰਘ ਸੰਧੂ, ਆਈਆਈਟੀ ਰੋਪੜ ਦੇ ਐਸੋਸੀਏਟ ਡੀਨ (ਆਰਐਂਡਡੀ) ਡਾ. ਪੁਸ਼ਪਿੰਦਰ ਪੀ. ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜਨੀਅਰਿੰਗ ਡਾ. ਧੀਰਜ ਕੇ. ਮਹਾਜਨ ਹਾਜ਼ਰ ਸਨ।

Advertisement
Author Image

Advertisement
Advertisement
×