ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਮੰਤਰੀਆਂ ਦੀ ਹਾਜ਼ਰੀ ’ਚ ਈਲਵਾਲ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

11:58 AM Sep 24, 2023 IST
ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੇ ਅਹੁਦਾ ਸੰਭਾਲਣ ਮੌਕੇ ਮੂੰਹ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ। ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਸਤੰਬਰ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵੱਡੀ ਗਿਣਤੀ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਅੱਜ ਅਵਤਾਰ ਸਿੰਘ ਈਲਵਾਲ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਅਨਾਜ ਮੰਡੀ ਦੇ ਪੰਡਾਲ ਵਿਖੇ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਉਣਗੇ। ਇਸ ਮੌਕੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਵਿਧਾਇਕ ਨਰਿੰਦਰ ਕੌਰ ਭਰਾਜ ਦੀ ਤਰਫੋਂ ਮਨਦੀਪ ਸਿੰਘ ਲੱਖੇਵਾਲ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸੰਗਰੂਰ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਬਰਨਾਲਾ ਗੁਰਦੀਪ ਸਿੰਘ ਬਾਠ, ਪਾਰਟੀ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਹਰਭੁਪਿੰਦਰ ਸਿੰਘ ਧਰੌੜ ਪ੍ਰਧਾਨ ਲੁਧਿਆਣਾ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਅਮਲੋਹ ਸੁਖਵਿੰਦਰ ਕੌਰ ਗਹਿਲੋਤ, ਚੇਅਰਮੈਨ ਗੀਤੀ ਮਾਨ, ਚੇਅਰਮੈਨ ਸ਼ੀਸ਼ਪਾਲ ਅਨੰਦ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਈਲਵਾਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Advertisement

ਲਹਿਰਾਗਾਗਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਅਹੁਦਾ ਸੰਭਾਲਿਆ

ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਦੇ ਚਾਰਜ ਸੰਭਾਲਣ ਮੌਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਤੇ ਵਿਧਾਇਕ ਬਰਿੰਦਰ ਗੋਇਲ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਮਾਰਕੀਟ ਕਮੇਟੀ ਲਹਿਰਾਗਾਗਾ ਦੇ ਨਵ-ਨਿਯੁਕਤ ਚੇਅਰਮੈਨ ਸ਼ੀਸ਼ਪਾਲ ਆਨੰਦ ਨੇ ਅੱਜ ਮਾਰਕੀਟ ਕਮੇਟੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਸ਼ੀਸ਼ਪਾਲ ਆਨੰਦ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ। ਇਸ ਮੌਕੇ ਹਰਪਾਲ ਚੀਮਾ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਵਿਧਾਇਕ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਗਾਗਾ ਹਲਕੇ ਦਾ ਪਛੜਾਪਨ ਦੂਰ ਕਰਨ ਲਈ ਵਚਨਬੱਧ ਹਨ। ਸਮਾਗਮ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਸਰਪੰਚ ਹਰਪ੍ਰੀਤ ਸਿੰਘ ਪੀਤੂ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਐੱਸਡੀਐੱਮ ਸੂਬਾ ਸਿੰਘ, ਡੀਐੱਸਪੀ ਦੀਪਕ ਰਾਏ, ਵਿਧਾਇਕ ਗੋਇਲ ਤੇ ਬੇਟੇ ਗੌਰਵ ਗੋਇਲ, ਓਐੱਸਡੀ ਰਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਰਮਾ ਆਦਿ ਹਾਜ਼ਰ ਸਨ।

Advertisement
Advertisement