ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਚਿੱਲਾ ਵਿੱਚ ਨੌਜਵਾਨ ਨੇ ਆਪਣੇ ਪਿਤਾ ਤੇ ਭਰਾ ’ਤੇ ਗੱਡੀ ਚੜ੍ਹਾਈ

06:43 AM Jun 10, 2024 IST
ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਨਾਜਰ ਸਿੰਘ ਤੇ ਗੁਰਸਿਮਰਨ ਸਿੰਘ।

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਜੂਨ
ਪਿੰਡ ਚਿੱਲਾ ਦੇ ਇੱਕ ਨੌਜਵਾਨ ਨੇ ਆਪਣੇ ਪਿਤਾ ਅਤੇ ਭਰਾ ’ਤੇ ਗੱਡੀ ਚੜ੍ਹਾ ਕੇ ਜ਼ਖ਼ਮੀ ਕਰ ਦਿੱਤਾ। ਦੋਵੇਂ ਪਿਉ-ਪੁੱਤਾਂ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਿੰਡ ਚਿੱਲਾ ਵਾਸੀ ਨਾਜਰ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਲਵਪ੍ਰੀਤ ਸਿੰਘ ਉਸ ਦੇ ਕਹਿਣੇ ਤੋਂ ਬਾਹਰ ਹੈ ਅਤੇ 2018 ਤੋਂ ਉਸ ਨੂੰ ਬੇਦਖ਼ਲ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਉਹ ਕਥਿਤ ਤੌਰ ’ਤੇ ਨਸ਼ੇ ਦਾ ਆਦੀ ਹੈ। ਉਨ੍ਹਾਂ ਕਿਹਾ ਕਿ ਬੀਤੀ 31 ਮਈ ਨੂੰ ਵੀ ਲਵਪ੍ਰੀਤ ਸਿੰਘ ਨੇ ਉਸ ’ਤੇ ਕੁਹਾੜੀ ਨਾਲ ਹਮਲਾ ਕੀਤਾ ਸੀ ਜਿਸ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਦੇ ਪਿੱਛੇ ਆਮ ਆਦਮੀ ਪਾਰਟੀ ਦੇ ਆਗੂ ਅਵਤਾਰ ਸਿੰਘ ਸਾਬਕਾ ਸਰਪੰਚ ਮੌਲੀ ਬੈਦਵਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਪਿਉ-ਪੁੱਤਾਂ ਦਾ ਕੋਈ ਨੁਕਸਾਨ ਹੋਇਆ ਤਾਂ ‘ਆਪ’ ਆਗੂ ਜ਼ਿੰਮੇਵਾਰ ਹੋਵੇਗਾ।
ਨਾਜਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਪੁੱਤ ਗੁਰਸਿਮਰਨ ਸਿੰਘ ਨਾਲ ਘਰ ਤੋਂ ਖੇਤਾਂ ਵਿੱਚ ਜਾ ਰਿਹਾ ਸੀ। ਇਸ ਦੌਰਾਨ ਉਸ ਦੇ ਦੂਜੇ ਬੇਟੇ ਲਵਪ੍ਰੀਤ ਸਿੰਘ ਨੇ ਗੁਰ ਸਿਮਰਨ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਉਹ ਦੋਵੇਂ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਉਹ ਦੋਵੇਂ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹਨ ਪਰ ਪੁਲੀਸ ਨੇ ਹਾਲੇ ਤੱਕ ਉਨ੍ਹਾਂ ਦੇ ਬਿਆਨ ਤੱਕ ਨਹੀਂ ਲਏ। ਨਾਜਰ ਸਿੰਘ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।

Advertisement

‘ਆਪ’ ਆਗੂ ਅਵਤਾਰ ਸਿੰਘ ਨੇ ਦੋਸ਼ ਨਕਾਰੇ

‘ਆਪ’ ਆਗੂ ਅਵਤਾਰ ਸਿੰਘ ਮੌਲੀ ਬੈਦਵਾਨ ਨੇ ਸਾਰੇ ਦੋਸ਼ ਨਕਾਰਦਿਆਂ ਕਿਹਾ ਕਿ ਇਹ ਸਾਰਾ ਕੁੱਝ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਨਾਜਰ ਸਿੰਘ ਹੁਰਾਂ ਦਾ ਇਹ ਪਰਿਵਾਰਕ ਮਸਲਾ ਹੈ। ਉਸ ਨੇ ਕਦੇ ਵੀ ਨਾ ਨਾਜਰ ਸਿੰਘ ਅਤੇ ਨਾ ਹੀ ਉਸ ਦੇ ਲੜਕੇ ਦੀ ਮਦਦ ਕੀਤੀ ਹੈ, ਸਗੋਂ ਹਮੇਸ਼ਾ ਦੋਵਾਂ ਧਿਰਾਂ ਨੂੰ ਇਹ ਗੱਲ ਸਮਝਾਈ ਗਈ ਹੈ ਕਿ ਉਹ ਆਪਸ ਵਿੱਚ ਬੈਠ ਕੇ ਆਪਣਾ ਪਰਿਵਾਰਕ ਮਸਲਾ ਹੱਲ ਕਰਨ ਨੂੰ ਤਰਜੀਹ ਦੇਣ।

Advertisement
Advertisement