ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਜਰਗ ’ਚ ਕਈ ਵਿਅਕਤੀ ‘ਆਪ’ ਵਿੱਚ ਸ਼ਾਮਲ

08:14 AM Jul 17, 2024 IST
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਨ ਮੌਕੇ ਮੋਹਤਬਰ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 16 ਜੁਲਾਈ
ਪੰਜਾਬ ਜੈਨਕੋ ਦੇ ਸੂਬਾ ਚੇਅਰਮੈਨ ਨਵਜੋਤ ਸਿੰਘ ਮੰਡੇਰ ਜਰਗ ਦੀ ਪ੍ਰੇਰਨਾ ਸਦਕਾ ਪਿੰਡ ਜਰਗ ਦੇ ਵਾਲਮੀਕਿ ਭਾਈਚਾਰੇ ਦੇ 32 ਵਿਅਕਤੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਾਰਿਆਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਇਨ੍ਹਾਂ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਵਿਧਾਇਕ ਗਿਆਸਪੁਰਾ ਅਤੇ ਚੇਅਰਮੈਨ ਨਵਜੋਤ ਸਿੰਘ ਜਰਗ ਨੇ ਮਾਤਾ ਮਦਾਨਣ, ਮਸਾਣੀ ਮੰਦਰ ਪ੍ਰਬੰਧਕ ਕਮੇਟੀ ਜਰਗ ਦੇ ਝਗੜੇ ਨੂੰ ਸੁਲਝਾਉਂਦਿਆਂ ਕਿਹਾ ਕਿ ਕੁੱਝ ਰਾਜਨੀਤਕ ਲੋਕ ਆਪਣੇ ਨਿੱਜੀ ਹਿੱਤਾਂ ਲਈ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ, ਪਰ ਏਕਤਾ ਵਿੱਚ ਹੀ ਬਲ ਹੈ। ਅਖੀਰ ਵਿੱਚ ਮਾਤਾ ਮਸਾਣੀ ਮੰਦਰ ਪ੍ਰਬੰਧਕ ਕਮੇਟੀ, ਸਮਾਜ ਭਲਾਈ ਸਭਾ ਤੇ ਵਾਲਮੀਕਿ ਭਾਈਚਾਰੇ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਬੂਟਾ ਸਿੰਘ ਰਾਣੋਂ ,ਚੇਅਰਮੈਨ ਕਰਨ ਸਿਹੋੜਾ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਪ੍ਰਧਾਨ ਦਵਿੰਦਰ ਸਿੰਘ ਜਰਗੜੀ ਤੇ ਪ੍ਰਧਾਨ ਹਰਤੇਜ ਸਿੰਘ ਰੌਣੀ ਸਮੇਤ ਹੋਰ ਆਗੂਆਂ ਦਾ ਸਨਮਾਨ ਕੀਤਾ।

Advertisement

Advertisement
Advertisement